ਵਿਦਿਆਰਥੀ ਸੰਘਰਸ਼ ਦਾ ਲਾਹਾ ਚਾਹੁੰਦੇ ਨੇ ਵਿਰੋਧੀ : ਜਾਖੜ
ਚੰਡੀਗੜ੍ਹ, 25 ਜੁਲਾਈ – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੰਤਰ ਮੰਤਰ ’ਤੇ ਚੱਲ ਰਹੇ ਵਿਦਿਆਰਥੀ ਸੰਘਰਸ਼ ’ਤੇ ਰਾਜਸੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕਣੀਆਂ ਚਾਹੁੰਦੀਆਂ ਹਨ, ਜਿਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਵਿਦਿਆਰਥੀਆਂ ਦੀਆਂ ਚਿੰਤਾਵਾਂ ਤੋਂ ਜਾਣੂ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਾਖੜ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵੱਲੋਂ ਚੁੱਕੇ ਗਏ ਮੁੱਦਿਆਂ ਦਾ ਹੱਲ ਪੁਲੀਸ ਕਾਰਵਾਈ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਸੀ। ਇਸ ਦੌਰਾਨ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਮਗਨਰੇਗਾ ਮੁਲਾਜ਼ਮਾਂ ਤੇ ਸਫਾਈ ਮੁਲਾਜ਼ਮਾਂ ਦੇ ਅੰਦੋਲਨਾਂ ਦੌਰਾਨ ਪੁਲੀਸ ਬਲ ਦੀ ਵਰਤੋਂ ਦੀ ਨਿਖੇਧੀ ਕੀਤੀ।
Share this content:



Post Comment