ਵਿਧਾਇਕਾ ਬਲਜਿੰਦਰ ਕੌਰ ਨੇ ਮੁੱਖ ਖੇਤੀਬਾੜੀ ਅਧਿਕਾਰੀ ਦੇ ਤਬਾਦਲੇ ਦੀ ਕੀਤੀ ਮੰਗ
ਬੰਠਿਡਾ, 13 ਅਪ੍ਰੈਲ – ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਚੀਫ਼ ਵ੍ਹਿਪ ਅਤੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੱਤਰ ਲਿਖ ਕੇ ਬਠਿੰਡਾ ਦੇ ਮੁੱਖ ਖੇਤੀਬਾੜੀ ਅਧਿਕਾਰੀ ਦੀ ਬਦਲੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਧਿਕਾਰੀ ‘ਤੇ ਸਹਿਯੋਗ ਨਾ ਦੇਣ ਦਾ ਦੋਸ਼ ਲਗਾਇਆ ਹੈ। ਬਲਜਿੰਦਰ ਕੌਰ ਨੇ ਆਪਣੀ ਚਿੱਠੀ ਵਿੱਚ ਦੋਸ਼ ਲਗਾਇਆ ਕਿ ਇਸ ਅਧਿਕਾਰੀ ਵਿਰੁੱਧ ਕਈ ਸ਼ਿਕਾਇਤਾਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਨਾ ਤਾਂ ਉਨ੍ਹਾਂ ਦੇ ਫ਼ੋਨ ਚੁੱਕਦਾ ਹੈ ਅਤੇ ਨਾ ਹੀ ਸਰਕਾਰੀ ਕੰਮਾਂ ਵਿੱਚ ਸਹਿਯੋਗ ਦਿੰਦਾ ਹੈ, ਜਿਸ ਕਰਕੇ ਉਨ੍ਹਾਂ ਨੂੰ ਅਧਿਕਾਰੀ ਦੇ ਤਬਾਦਲੇ ਦੀ ਸਿਫਾਰਸ਼ ਕਰਨੀ ਪਈ।
ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਹਰਬੰਸ ਸਿੰਘ ਨੇ ਅੱਜ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਵਿਧਾਇਕਾ ਦਾ ਫ਼ੋਨ ਆਇਆ ਸੀ ਪਰ ਉਹ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਹੋਣ ਕਾਰਨ ਫ਼ੋਨ ਨਹੀਂ ਚੁੱਕ ਸਕੇ। ਉਨ੍ਹਾਂ ਕਿਹਾ, “ਮੈਨੂੰ ਕੱਲ੍ਹ ਮੈਡਮ (ਵਿਧਾਇਕਾ) ਦਾ ਫ਼ੋਨ ਆਇਆ ਸੀ ਪਰ ਮੈਂ ਇੱਕ ਵੀਡੀਓ ਕਾਨਫਰੰਸ ਵਿੱਚ ਸੀ। ਬਾਅਦ ਵਿੱਚ ਮੈਂ ਉਨ੍ਹਾਂ ਦੇ ਨਿੱਜੀ ਸਹਾਇਕ (ਪੀ ਏ) ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਮੈਂ ਉਨ੍ਹਾਂ ਨੂੰ ਮਿਲਣ ਆਵਾਂਗਾ। ਮੈਨੂੰ ਵੀਰਵਾਰ ਨੂੰ ਆਉਣ ਲਈ ਕਿਹਾ ਗਿਆ ਸੀ ਪਰ ਅੱਜ ਫਿਰ ਉਹ ਕਿਸੇ ਕੰਮ ਵਿੱਚ ਰੁੱਝੇ ਹੋਏ ਹਨ।ਇਸ ਮਾਮਲੇ ਬਾਰੇ ਵਿਧਾਇਕਾ ਬਲਜਿੰਦਰ ਕੌਰ ਦਾ ਪੱਖ ਜਾਣਨ ਲਈ ਉਨ੍ਹਾਂ ਨੂੰ ਵਾਰ-ਵਾਰ ਫ਼ੋਨ ਅਤੇ ਵਟਸਐਪ ਸੰਦੇਸ਼ ਭੇਜੇ ਗਏ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।
Share this content:



Post Comment