ਵੋਟਰ ਸੂਚੀ ‘ਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਵੋਟਰ ਸੂਚੀ ‘ਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
-ਵੋਟਰ ਸੂਚੀ ‘ਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਫ਼ਰੀਦਕੋਟ, 20 ਨਵੰਬਰ- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਐੱਸ.ਐੱਸ.ਆਰ. ਪ੍ਰੋਗਰਾਮ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹੇ ਵਿੱਚ 22 ਨਵੰਬਰ (ਐਤਵਾਰ ) ਅਤੇ 6 ਦਸੰਬਰ 2026(ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਯੋਗ ਨਾਗਰਿਕ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਸਕਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ= ਸ਼ਾਮ 4 ਵਜੇ ਤੱਕ ਹਾਜ਼ਰ ਰਹਿਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖੀਆਂ ਜਾਣ ਅਤੇ ਉੱਥੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਉਨ੍ਹਾਂ ਸਾਰੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Share this content:


Post Comment