ਸਕੇਪ ਸਾਹਿਤਕ ਸੰਸਥਾ ਫਗਵਾੜਾ ਵੱਲੋਂ ਰਵਿੰਦਰ ਸਿੰਘ ਰਾਏ ਅਤੇ ਦਲਜੀਤ ਮਹਿਮੀ ਨਾਲ ਹੋਵੇਗਾ ਰੂਬਰੂ

ਹੜ੍ਹ ਪੀੜਤ ਸਕੂਲਾਂ ਦੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਮੁਹੱਈਆ ਕਰਵਾਏਗੀ ਸੰਸਥਾ – ਰਵਿੰਦਰ ਸਿੰਘ ਚੋਟ
ਫਗਵਾੜਾ, 22 ਸਤੰਬਰ: ( ਏ.ਡੀ.ਪੀ. ਨਿਊਜ਼ ) ਸਕੇਪ ਸਾਹਿਤਕ ਸੰਸਥਾ ਫਗਵਾੜਾ ਦੀ ਪ੍ਰਬੰਧਕੀ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਅੱਜ ਬਲੱਡ ਬੈਂਕ ਹਾਲ, ਗੁਰੂ ਹਰਗੋਬਿੰਦ ਨਗਰ ਵਿਖੇ ਸੰਸਥਾ ਦੇ ਸਰਪ੍ਰਸਤ ਪ੍ਰਿੰ. ਗੁਰਮੀਤ ਸਿੰਘ ਪਲਾਹੀ ਅਤੇ ਪ੍ਰਧਾਨ ਰਵਿੰਦਰ ਚੋਟ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸੰਸਥਾ ਦੇ ਮੁੱਢਲੇ ਮੈਂਬਰਾਂ ਵਿੱਚੋਂ ਇੱਕ ਪ੍ਰਸਿੱਧ ਕਵਿੱਤਰੀ ਜਸਵੀਰ ਕੌਰ ਜੱਸੀ ਦੇ ਅਚਾਨਕ ਸਦੀਵੀਂ ਵਿਛੋੜੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਜਸਵੀਰ ਕੌਰ ਜੱਸੀ ਦੇ ਸਾਹਿਤਕ ਯੋਗਦਾਨ ਨੂੰ ਯਾਦ ਕਰਦਿਆਂ ਸੰਸਥਾ ਦੇ ਮੀਤ ਪ੍ਰਧਾਨ ਪਰਵਿੰਦਰਜੀਤ ਸਿੰਘ ਨੇ ਕਿਹਾ ਕਿ ਜਸਵੀਰ ਕੌਰ ਜੱਸੀ ਨੇ ਆਪਣੇ ਰਚਨਾਤਮਕ ਸਾਹਿਤ ਰਾਹੀਂ ਸਮਾਜਿਕ ਚੇਤਨਾ, ਸੱਭਿਆਚਾਰਕ ਵਿਰਾਸਤ ਅਤੇ ਮਨੁੱਖੀ ਮੁੱਲਾਂ ਨੂੰ ਉਜਾਗਰ ਕਰਨ ਵਿੱਚ ਅਮੁੱਲਾ ਯੋਗਦਾਨ ਪਾਇਆ। ਸੰਸਥਾ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਸ਼ੋਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਰਵਿੰਦਰ ਚੋਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਸਵੀਰ ਕੌਰ ਜੱਸੀ ਨੂੰ ਸਮਰਪਿਤ ਇੱਕ ਕਵੀ ਦਰਬਾਰ 28 ਸਤੰਬਰ 2025 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਦੇ ਪ੍ਰਧਾਨ ਅਤੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਦਲਜੀਤ ਮਹਿਮੀ ਵੀ ਸਰੋਤਿਆਂ ਦੇ ਰੂਬਰੂ ਹੋਣਗੇ। ਇਸ ਸਮੇਂ ਸੰਸਥਾ ਦੇ ਸਾਬਕਾ ਪ੍ਰਧਾਨ ਬਲਦੇਵ ਰਾਜ ਕੋਮਲ ਅਤੇ ਕਮਲੇਸ਼ ਸੰਧੂ ਹਾਜ਼ਰ ਹਨ।
ਇਸ ਮੌਕੇ ਪ੍ਰਿੰ. ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਸੰਸਥਾ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਮੂਹ ਸੰਸਥਾ ਮੈਂਬਰਾਂ ਦੇ ਸਹਿਯੋਗ ਨਾਲ਼ ਕਪੂਰਥਲਾ ਦੇ ਹੜ੍ਹ ਪੀੜਤ ਇਲਾਕੇ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਅਤੇ ਪੈਨ ਮੁਹੱਈਆ ਕਰਵਾਏ ਜਾਣਗੇ।
Share this content:



Post Comment