Loading Now

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਨਾਲ ਸਬੰਧਤ ਬੀ.ਐਲ.ਏਜ਼. ਕੋਟਕਪੂਰਾ ਨਾਲ ਐੱਸ.ਆਈ.ਆਰ. ਸਬੰਧੀ ਕੀਤੀ ਮੀਟਿੰਗ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਨਾਲ ਸਬੰਧਤ ਬੀ.ਐਲ.ਏਜ਼. ਕੋਟਕਪੂਰਾ ਨਾਲ ਐੱਸ.ਆਈ.ਆਰ. ਸਬੰਧੀ ਕੀਤੀ ਮੀਟਿੰਗ

ਕੋਟਕਪੂਰਾ1 ਜੁਲਾਈ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਤ ਕੋਟਕਪੂਰਾ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਬੀ.ਐਲ.ਏਜ਼. ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸੁਚਾਰੂਪਾਰਦਰਸ਼ੀ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਕਰਕੇ ਉਸ ਦੀ ਰਜਿਸਟ੍ਰੇਸ਼ਨ ਅਤੇ ਲੋੜੀਂਦੀਆਂ ਕਾਰਵਾਈਆਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਐੱਸ.ਆਈ.ਆਰ. ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਹਲਕਾ ਦੇ ਬੀ.ਐਲ.ਏ ਹਾਜ਼ਰ ਸਨ।

Share this content:

Post Comment