Loading Now

ਸਪੀਕਰ ਸੰਧਵਾਂ ਨੇ ਪਿੰਡ ਹਰੀ ਨੌਂ ਅਤੇ ਖਾਰਾ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ

ਕੋਟਕਪੂਰਾ, 5 ਨਵੰਬਰ – ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਹਰੀ ਨੌਂ ਅਤੇ ਪਿੰਡ ਖਾਰਾ ਵਿਖੇ ਪਹੁੰਚ ਕੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਨਾਲ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣਗੇ ਅਤੇ
ਉਹ ਆਪਣੀ ਜਾਇਦਾਦ ਸਬੰਧੀ ਹੱਕਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਰਹੀ ਹੈ।
WhatsApp-Image-2026-11-04-at-2.14.40-PM-300x139 ਸਪੀਕਰ ਸੰਧਵਾਂ ਨੇ ਪਿੰਡ ਹਰੀ ਨੌਂ ਅਤੇ ਖਾਰਾ ਵਿਖੇ ਲਾਲ ਲਕੀਰ ਅੰਦਰ ਵਸਦੇ  ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ
ਇਸ ਨਾਲ ਲੋਕਾਂ ਨੂੰ ਜਾਇਦਾਦ ਸਬੰਧੀ ਦਸਤਾਵੇਜ਼ੀ ਹੱਕ ਮਿਲਣ ਦੇ ਨਾਲ-ਨਾਲ ਭਵਿੱਖ ਵਿੱਚ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਸਹੂਲਤਾਂ ਦਾ ਲਾਭ ਆਖ਼ਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਹੱਈਆ ਕਰਵਾਉਣਾ ਹੈ।
WhatsApp-Image-2026-11-04-at-11.35.22-AM-300x200 ਸਪੀਕਰ ਸੰਧਵਾਂ ਨੇ ਪਿੰਡ ਹਰੀ ਨੌਂ ਅਤੇ ਖਾਰਾ ਵਿਖੇ ਲਾਲ ਲਕੀਰ ਅੰਦਰ ਵਸਦੇ  ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ
ਇਸ ਉਪਰੰਤ ਉਨ੍ਹਾਂ ਪਿੰਡ ਖਾਰਾ ਵਿਖੇ ਬਣਾਈ ਸੱਥ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਤਹਿਸੀਲਦਾਰ ਕੋਟਕਪੂਰਾ ਸ੍ਰੀ ਪਰਮਿੰਦਰ ਸਿੰਘ, ਪਿੰਡ ਹਰੀ ਨੌਂ ਦੇ ਸਰਪੰਚ ਸ. ਅਜੀਤ ਸਿੰਘ, ਸ. ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਮਨਪ੍ਰੀਤ ਮਨੀ ਧਾਲੀਵਾਲ, ਅਮਨਦੀਪ ਬਾਬਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।

Share this content:

Post Comment