ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਸ਼ਿਕਾਇਤ ਨਿਵਾਰਣ ਸੈਲ ਵਿਖੇ ਕੀਤੀ ਜਾ ਸਕਦੀ ਹੈ – ਡਿਪਟੀ ਕਮਿਸ਼ਰ
ਫਰੀਦਕੋਟ 15 ਜੂਨ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਚਾਬਾ ਆਈ.ਏ.ਐੱਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਵਾਰਣ ਸੈਂਲ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਨਾਗਰਿਕ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਦਾਖਲ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਮਾਲ ਅਫਸਰ ਮੈਡਮ ਲਵਪ੍ਰੀਤ ਕੌਰ ਨੂੰ ਇਸ ਦੇ ਨੋਡਲ ਅਫਸਰ, ਸ੍ਰੀ ਪਰਮਿੰਦਰ ਸਿੰਘ ਸਟੈਨੋਗ੍ਰਾਫਰ ਟੂ ਡੀ.ਆਰ.ਓ ਨੂੰ ਸਹਾਇਕ ਨੋਡਲ ਅਫਸਰ ਲਗਾਇਆ ਹੈ। ਇਹ ਸ਼ਿਕਾਇਤ ਨਿਵਾਰਣ ਸੈਲ ਕਮਰਾ ਨੰ. 330, ਜ਼ਿਲ੍ਹਾ ਚੋਣ ਦਫ਼ਤਰ, ਦੂਜੀ ਮੰਜ਼ਿਲ, ਮਿੰਨੀ ਸਕੱਤਰੇਤ, ਫਰੀਦਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ। ਨਾਗਰਿਕਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਸ਼ਿਕਾਇਤ ਸਬੰਧੀ ਸ਼ਿਕਾਇਤ ਨਿਵਾਰਣ ਸੈਲ ਨਾਲ ਤਾਲਮੇਲ ਕਰਨ ਲਈ ਟੋਲ ਫਰੀ. 1950 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਨਿਯਤ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।
Share this content:



Post Comment