Loading Now

ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਬਿਹਾਰ, 15 ਅਪ੍ਰੈਲ – ਬਿਹਾਰ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਮਰਾਟ ਚੌਧਰੀ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਭਗਵਾ ਪਾਰਟੀ ਦਾ ਕੋਈ ਆਗੂ ਸਿੱਧੇ ਤੌਰ ’ਤੇ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਰਾਜ ਭਵਨ ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਰਾਜਪਾਲ ਲੈਫਟੀਨੈਂਟ ਜਨਰਲ ਸਈਅਦ ਅਤਾ ਹਸਨੈਨ (ਸੇਵਾਮੁਕਤ) ਨੇ ਚੌਧਰੀ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

ਇਸ ਮੌਕੇ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀ ਮਜ਼ਬੂਤ ਇਕਜੁੱਟਤਾ ਦੇਖਣ ਨੂੰ ਮਿਲੀ। ਸਮਾਗਮ ਵਿੱਚ ਕੇਂਦਰੀ ਮੰਤਰੀ ਜੇ.ਪੀ. ਨੱਢਾ, ਚਿਰਾਗ ਪਾਸਵਾਨ ਅਤੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਗਠਜੋੜ ਦੇ ਸਾਰੇ ਵਿਧਾਇਕ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਨੇ ਬੀਤੇ ਕੱਲ੍ਹ (ਮੰਗਲਵਾਰ) ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕੈਬਨਿਟ ਭੰਗ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸੱਤਾ ਦੇ ਨਵੇਂ ਸਮੀਕਰਨ ਬਣੇ ਹਨ। ਨਿਤੀਸ਼ ਕੁਮਾਰ ਹੁਣ ਰਾਜ ਸਭਾ ਮੈਂਬਰ ਵਜੋਂ ਸੇਵਾ ਨਿਭਾਉਣਗੇ।ਸਮਰਾਟ ਚੌਧਰੀ, ਜੋ ਸਾਲ 2017 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ, ਨੂੰ ਮੰਗਲਵਾਰ ਨੂੰ ਹੀ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਸੀ।

Share this content:

Post Comment