Loading Now

ਸਰਕਾਰੀ ਕੋਠੀਆਂ ‘ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੀ ਆਈ ਸ਼ਾਮਤ

ਸਰਕਾਰੀ ਕੋਠੀਆਂ ‘ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੀ ਆਈ ਸ਼ਾਮਤ

ਚੰਡੀਗੜ੍ਹ, 13 ਮਾਰਚ – ਸ਼ਹਿਰ ‘ਚ ਸਰਕਾਰੀ ਕੋਠੀਆਂ ‘ਤੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਪ੍ਰਸ਼ਾਸਨ ਨੂੰ ਆਦੇਸ਼ ਦਿੱਤਾ ਹੈ ਕਿ ਹੁਣ ਹੋਰ ਨਾ ਸੌਂਵੋ, ਕੋਠੀਆਂ ਖਾਲੀ ਕਰਵਾਓ। ਇਹ ਆਦੇਸ਼ ਸੈਕਟਰ-35 ਦੀ ਇੱਕ ਕੋਠੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿਹਾਇਸ਼ ਅਲਾਟਮੈਂਟ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਕੋਠੀ ਵਿੱਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦਾ ਪਰਿਵਾਰ ਰਹਿ ਰਿਹਾ ਹੈ।

ਬੇਅੰਤ ਸਿੰਘ ਦੇ ਪੋਤੇ ਮੌਜੂਦਾ ਸਮੇਂ ਕੇਂਦਰੀ ਮੰਤਰੀ ਹਨ। ਅਦਾਲਤ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਸਰਕਾਰੀ ਮਕਾਨਾਂ ‘ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਵਿੱਚ ਹੁਣ ਹੋਰ ਦੇਰੀ ਨਾ ਕਰੋ, ਸਗੋਂ ਤੁਰੰਤ ਕਾਰਵਾਈ ਕਰੋ ਅਤੇ ਮਕਾਨ ਖਾਲੀ ਕਰਵਾਓ। ਸੁਣਵਾਈ ਦੌਰਾਨ ਅਦਾਲਤ ਦੇ ਸਾਹਮਣੇ ਇਹ ਵੀ ਦੱਸਿਆ ਗਿਆ ਕਿ ਕੁਝ ਲੋਕ ਕਈ ਸਾਲਾਂ ਤੋਂ ਸਰਕਾਰੀ ਰਿਹਾਇਸ਼ਾਂ ‘ਚ ਰਹਿ ਰਹੇ ਹਨ, ਜਦਕਿ ਉਨ੍ਹਾਂ ਦੀ ਅਲਾਟਮੈਂਟ ਰੱਦ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।

Share this content:

Post Comment