Loading Now

ਸਰਕਾਰੀ ਹਸਪਤਾਲ ਵਿੱਚ ਮੁਫ਼ਤ ਗੋਡੇ ਬਦਲਣ ਦੀ ਸਹੂਲਤ ਆਮ ਲੋਕਾਂ ਲਈ ਵੱਡੀ ਰਾਹਤ : ਸਪੀਕਰ ਸੰਧਵਾਂ

ਸਰਕਾਰੀ ਹਸਪਤਾਲ ਵਿੱਚ ਮੁਫ਼ਤ ਗੋਡੇ ਬਦਲਣ ਦੀ ਸਹੂਲਤ ਆਮ ਲੋਕਾਂ ਲਈ ਵੱਡੀ ਰਾਹਤ : ਸਪੀਕਰ ਸੰਧਵਾਂ

*ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ, ਗੋਡੇ ਬਦਲਵਾਉਣ ਵਾਲੇ ਮਰੀਜ਼ਾਂ ਨਾਲ ਕੀਤੀ ਮੁਲਾਕਾਤ
ਕੋਟਕਪੂਰਾ, 15 ਅਕਤੂਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਗੋਡੇ ਬਦਲਵਾਉਣ ਵਾਲੇ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਇਲਾਜ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੇ ਇਲਾਜ ਅਤੇ ਸਹੂਲਤਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਮੁਫ਼ਤ ਗੋਡੇ ਬਦਲਣ ਦੀ ਸਹੂਲਤ ਆਮ ਲੋਕਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਗੋਡੇ ਬਦਲਵਾਉਣ ਲਈ ਦੋ ਤੋਂ ਢਾਈ ਲੱਖ ਰੁਪਏ ਤੱਕ ਖ਼ਰਚ ਆ ਸਕਦਾ ਹੈ, ਜਦਕਿ ਸਰਕਾਰੀ ਹਸਪਤਾਲ ਵਿੱਚ ਇਹ ਸਹੂਲਤ ਮੁਫ਼ਤ ਮਿਲਣ ਨਾਲ ਲੋੜਵੰਦ ਮਰੀਜ਼ਾਂ ਨੂੰ ਵੱਡਾ ਆਰਥਿਕ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਉਪਲਬਧ ਕਰਵਾਉਣਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪੈਸਿਆਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ ਕਿ ਇਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚੇ।

WhatsApp-Image-2026-10-14-at-2.30.47-PM ਸਰਕਾਰੀ ਹਸਪਤਾਲ ਵਿੱਚ ਮੁਫ਼ਤ ਗੋਡੇ ਬਦਲਣ ਦੀ ਸਹੂਲਤ ਆਮ ਲੋਕਾਂ ਲਈ ਵੱਡੀ ਰਾਹਤ : ਸਪੀਕਰ ਸੰਧਵਾਂ

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਹਸਪਤਾਲ ਦੇ ਦੌਰੇ ਦੌਰਾਨ ਉਨ੍ਹਾਂ ਨੇ ਦੋ ਮਰੀਜ਼ਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ, ਜੋ ਇਲਾਜ ਤੋਂ ਖ਼ੁਸ਼ ਸਨ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਮਿਹਨਤ, ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਕਾਰਜ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾਂ ਉਪਲਬਧ ਕਰਵਾਈਆਂ ਸਿਹਤ ਸਹੂਲਤਾਂ ਦਾ ਅਸਲ ਲਾਭ ਉਦੋਂ ਹੀ ਮਿਲਦਾ ਹੈ, ਜਦੋਂ ਡਾਕਟਰ ਅਤੇ ਸਿਹਤ ਅਮਲਾ ਪੂਰੀ ਜ਼ਿੰਮੇਵਾਰੀ ਨਾਲ ਮਰੀਜ਼ਾਂ ਦੀ ਦੇਖਭਾਲ ਕਰਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਸੇ ਤਰ੍ਹਾਂ ਸਮਰਪਣ ਭਾਵਨਾ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।
ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਿਵਲ ਹਸਪਤਾਲ ਵਿੱਚ ਉਪਲਬਧ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਲੋੜ ਪੈਣ ’ਤੇ ਯੋਗ ਡਾਕਟਰਾਂ ਤੋਂ ਸਲਾਹ ਲੈ ਕੇ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਅਤੇ ਹੋਰ ਸਿਹਤ ਸੇਵਾਵਾਂ ਦਾ ਲਾਭ ਲੈ ਕੇ ਲੋਕ ਬੇਲੋੜੇ ਖ਼ਰਚਿਆਂ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਰ ਲੋੜਵੰਦ ਤੱਕ ਇਲਾਜ ਦੀ ਪਹੁੰਚ ਯਕੀਨੀ ਬਣਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਗਾਂਧੀ, ਡਾ. ਸਰਬਜੀਤ ਸਿੰਘ ਤੋਂ ਇਲਾਵਾ ਸਮੁੱਚਾ ਸਿਹਤ ਅਮਲਾ ਹਾਜ਼ਰ ਸੀ।

Share this content:

Post Comment