Loading Now

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ, 28 ਅਗਸਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਛੇ ਵਿਅਕਤੀਆਂ ਨੂੰ 2.9 ਕਿਲੋਗ੍ਰਾਮ ਹੈਰੋਇਨ ਅਤੇ ਅੱਠ ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਪਾਲ ਸਿੰਘ ਅਤੇ ਸਿਕੰਦਰਜੀਤ ਸਿੰਘ, ਦੋਵੇਂ ਵਾਸੀ ਪਿੰਡ ਭਿੰਡੀ ਔਲਖ, ਅੰਮ੍ਰਿਤਸਰ; ਹੈਪੀ ਸਿੰਘ ਉਰਫ਼ ਵੀਰਪਾਲ ਸਿੰਘ, ਵਾਸੀ ਕੱਕੜ, ਅੰਮ੍ਰਿਤਸਰ; ਸੁਨੀਲ ਮਸੀਹ ਅਤੇ ਰਾਜਨ ਮਸੀਹ, ਦੋਵੇਂ ਵਾਸੀ ਮਾਹਲ, ਗੁਰਦਾਸਪੁਰ ਅਤੇ ਪਰਦੀਪ ਸਿੰਘ ਵਾਸੀ ਨੂਰਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਹੁੰਡਈ ਵੈਨਿਊ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਜਿਹਨਾਂ ਦੀ ਵਰਤੋਂ ਤਸਕਰੀ ਸਬੰਧੀ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਚੱਲ ਰਹੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਉਹ ਡਰੋਨ ਰਾਹੀਂ ਭੇਜੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਸੂਬੇ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਰਹੱਦ ਪਾਰ ਦੇ ਨੈਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸ਼ੱਕੀ ਸੁਨੀਲ ਅਤੇ ਰਾਜਨ ਨੇ ਗੈਰ-ਕਾਨੂੰਨੀ ਪਿਸਤੌਲਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵੀ ਤੌਰ ‘ਤੇ ਇਹ ਖੇਪ ਅੰਮ੍ਰਿਤਸਰ ਦੇ ਪਿੰਡ ਨੂਰਪੁਰ ਦੇ ਇਲਾਕੇ ਵਿੱਚ ਆਪਣੇ ਸਾਥੀ ਪਰਦੀਪ ਸਿੰਘ ਨੂੰ ਡਿਲੀਵਰ ਕਰਨਗੇ।

Share this content:

Post Comment