ਸਰੀ ਵਿੱਚ ਚੜ੍ਹਦੀ ਕਲਾ ਬ੍ਰਦਰਹੁੱਡ ਐਸੋਸੀਏਸ਼ਨ ਵੱਲੋਂ ਮਨੁੱਖਤਾ ਨੂੰ ਸਮਰਪਿਤ ਖੂਨਦਾਨ ਕੈਂਪ
ਵੈਨਕੂਵਰ, 15 ਅਕਤੂਬਰ – ਚੜ੍ਹਦੀ ਕਲਾ ਬ੍ਰਦਰਹੁੱਡ ਐਸੋਸੀਏਸ਼ਨ ਵੱਲੋਂ ਮਨੁੱਖਤਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਰੀ ਵਿੱਚ ਦੂਜਾ ਖੂਨਦਾਨ ਕੈਂਪ ਲਾਇਆ ਗਿਆ। ਸਮਾਜਿਕ ਸੇਵਾ ਦੇ ਜਜ਼ਬੇ ਨਾਲ ਪ੍ਰੇਰਿਤ ਹੋਏ ਐਸੋਸੀਏਸ਼ਨ ਦੇ ਮੈਂਬਰਾਂ ਨੇ ਬੜੇ ਉਤਸ਼ਾਹ ਨਾਲ ਖੂਨ ਦਾਨ ਕੈਂਪ ਵਿੱਚ ਭਾਗ ਲਿਆ ਅਤੇ ਕੁੱਲ 20 ਮੈਂਬਰਾਂ ਨੇ ਖੂਨਦਾਨ ਕਰਕੇ ਜੀਵਨ ਬਚਾਉਣ ਦੀ ਮੁਹਿੰਮ ਵਿੱਚ ਯੋਗਦਾਨ ਪਾਇਆ। ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਦਿਲਾਵਰੀ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ। ਉਨ੍ਹਾਂ ਕਿਹਾ ਕਿ ਹਰ ਸਿਹਤਮੰਦ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਦਾ ਸੌਖਾ ਤੇ ਸਭ ਤੋਂ ਕੀਮਤੀ ਤਰੀਕਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਮਾਜ ਭਲਾਈ ਦੇ ਲਗਾਤਾਰ ਉਪਰਾਲਿਆਂ ਤਹਿਤ ਇਹ ਐਸੋਸੀਏਸ਼ਨ ਵੱਲੋਂ ਦੂਜਾ ਖੂਨਦਾਨ ਕੈਂਪ ਸੀ। ਮਾਰਚ ਮਹੀਨੇ ਵਿੱਚ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਤੀਜਾ ਖੂਨਦਾਨ ਕੈਂਪ ਲਾਉਣ ਦੀ ਤਿਆਰੀ ਵੀ ਜਾਰੀ ਹੈ।
Share this content:



Post Comment