ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਚੰਡੀਗੜ੍ਹ ਤੋਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 5 ਨਵੰਬਰ – ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕੱਲ੍ਹ ਦੇਰ ਰਾਤ ਮੋਹਾਲੀ ਜ਼ਿਲ੍ਹੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੂੰ ਜਲਾਲਾਬਾਦ ਜ਼ਿਲ੍ਹਾ ਸਰਕਾਰੀ ਵਕੀਲ ਦਫ਼ਤਰ ਵਿੱਚ ਪੰਚਾਇਤ ਚੋਣਾਂ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਨੇ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬੌਬੀ ਮਾਨ ਨੂੰ ਲਗਭਗ ਦੋ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਪੁਲਿਸ ਨੇ ਨੋਨੀ ਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੋਨੀ ਮਾਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Share this content:



Post Comment