ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 22 ਮਾਰਚ ਦੀ ਪੰਜਾਬ ਬਚਾਓ ਮੋਗਾ ਰੈਲੀ ਨੂੰ ਮਿਲਿਆ ਵੱਡਾ ਹੁੰਗਾਰਾ
*ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਜੁੜੀ ਈ- ਰਿਕਸ਼ਾ ਮਜ਼ਦੂਰ ਸੰਘ ਤਿੰਨ ਘੰਟੇ ਕੰਮ ਬੰਦ ਕਰਕੇ ਰੈਲੀ ਵਿੱਚ ਹੋਵੇਗੀ ਸ਼ਾਮਿਲ
ਮੋਗਾ, 18 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਮੋਗਾ ਹਲਕੇ ਵਿੱਚ ਨੇਤਾਵਾਂ ਅਤੇ ਲੀਡਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 22 ਮਾਰਚ ਨੂੰ ਮੋਗਾ ਵਿੱਚ ਨਵੀਂ ਦਾਣਾ ਮੰਡੀ ਵਿੱਚ ਆਯੋਜਿਤ ਕੀਤੀ ਜਾ ਰਹੀ “ਪੰਜਾਬ ਬਚਾਓ ਰੈਲੀ” ਨੂੰ ਲੈ ਕੇ ਬਹੁਤ ਉਤਸ਼ਾਹ ਹੈ ਤੇ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਇਲਾਕਿਆਂ ਵਿੱਚ ਬੈਠਕਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਇਸ ਕੜੀ ਦੇ ਤਹਿਤ ਅੱਜ ਵਿਜੇ ਧੀਰ ਐਡਵੋਕੇਟ ਨਾਲ ਸੰਬੰਧਿਤ ਈ- ਰਿਕਸ਼ਾ ਮਜ਼ਦੂਰ ਸੰਘ ਦੇ ਅਹਾਤੇ ਵਿੱਚ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਜਨਰਲ ਸਕੱਤਰ ਮੇਜਰ ਸਿੰਘ ਲੰਡੇ ਕੇ ਅਤੇ ਜਸਵੰਤ ਸਿੰਘ ਜੱਸਾ ਦੀ ਅਗਵਾਈ ਵਿੱਚ ਇਕੱਤਰਤਾ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਮੂਹ ਈ- ਰਿਕਸ਼ਾ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਸੰਨੀ ਗਿੱਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੋਗਾ ਵਿੱਚ ਆਯੋਜਿਤ ਕੀਤੀ ਜਾ ਰਹੀ ਇਹ ਰੈਲੀ ਇਤਿਹਾਸਿਕ ਹੋਵੇਗੀ ਅਤੇ ਆਪ ਸਰਕਾਰ ਦੀਆਂ ਗਲਤ ਅਤੇ ਜਨ ਵਿਰੋਧੀ ਨੀਤੀਆਂ ਦੇ ਖਿਲਾਫ ਵੱਡਾ ਸੰਘਰਸ਼ ਹੈ। ਉਨਾ ਕਿਹਾ ਕਿ ਮੌਜੂਦਾ ਸਰਕਾਰ ਦੇ ਅਧੀਨ ਪੰਜਾਬ ਵਿਕਾਸ ਦੇ ਮਸਲੇ ਵਿੱਚ ਪਿਛੜ ਗਿਆ ਹੈ ਅਤੇ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣ ਕਰਨਾ ਪੈ ਰਿਹਾ ਹੈ। ਸਨੀ ਗਿੱਲ ਨੇ ਕਿਹਾ ਕਿ 22 ਮਾਰਚ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਦੇ ਦੌਰਾਨ ਸੁਖਬੀਰ ਸਿੰਘ ਬਾਦਲ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਚੱਕਣਗੇ।
ਇਸ ਮੌਕੇ ਕਈ ਮਜ਼ਦੂਰ ਆਗੂਆਂ ਨੂੰ ਸੰਜੀਤ ਸਿੰਘ ਸਨੀ ਗਿੱਲ ਨੇ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ । ਇਸ ਮੌਕੇ ਮਾਲਵੇ ਦੇ ਉੱਗੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨਾਲ ਜੁੜੀਆਂ ਮਜ਼ਦੂਰ ਜਥੇਬੰਦੀਆਂ ਦੇ ਵਰਕਰ ਵੱਡੀ ਗਿਣਤੀ ਦੇ ਵਿੱਚ 22 ਤਰੀਕ ਦੀ ਪੰਜਾਬ ਬਚਾਓ ਮੋਗਾ ਰੈਲੀ ਦੇ ਵਿੱਚ ਸ਼ਾਮਿਲ ਹੋਣਗੇ ਉਹਨਾਂ ਇਸ ਮੌਕੇ ਕਿਹਾ ਕਿ ਮੋਗਾ ਜ਼ਿਲ੍ਹਾ ਦੇ ਮਜ਼ਦੂਰਾਂ ਤੇ ਮੁਲਾਜ਼ਮ ਜਥੇਬੰਦੀਆਂ ਜਿਹੜੀਆਂ ਉਹਨਾਂ ਦੇ ਨਾਲ ਸੰਬੰਧਿਤ ਹਨ ਉਹਨਾਂ ਦੇ ਵਿੱਚ ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਬੜਾ ਉਤਸਾਹ ਵੇਖਣ ਨੂੰ ਪਾਇਆ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ 22 ਤਰੀਕ ਨੂੰ ਇਸ ਪੰਜਾਬ ਬਚਾਓ ਰੈਲੀ ਵਿੱਚ ਸ਼ਾਮਿਲ ਹੋਣ ਲਈ ਈ ਰਿਕਸ਼ਾ ਮਜ਼ਦੂਰ ਸੰਘ ਤਿੰਨ ਘੰਟੇ ਲਈ ਆਪਣਾ ਕੰਮ ਬੰਦ ਰੱਖੂਗਾ ਅਤੇ ਕੁੱਲ ਮੈਂਬਰ ਇਸ ਰੈਲੀ ਦੇ ਵਿੱਚ ਸ਼ਮੂਲੀਅਤ ਕਰਨਗੇ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹਨਾਂ ਨਾਲ ਜੁੜੀ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਨੇ ਵੀ ਬੀਤੇ ਦਿਨ ਇੱਕ ਵੱਡਾ ਇਕੱਠ ਕਰਕੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੂੰ ਇਸ ਰੈਲੀ ਨੂੰ ਕਾਮਯਾਬ ਕਰਨ ਅਤੇ ਇਸ ਰੈਲੀ ਵਿੱਚ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ ਸੀ ।
ਇਸ ਮੌਕੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਜਨਰਲ ਸਕੱਤਰ ਮੇਜਰ ਸਿੰਘ ਲੰਡੇ ਕੇ, ਜਸਵੰਤ ਸਿੰਘ ਜੱਸਾ, ਨੈਸਲੇ ਠੇਕੇਦਾਰ ਲੇਬਰ ਯੂਨੀਅਨ ਦੇ ਖਜਾਨਚੀ ਨਿੰਦਰ ਸਿੰਘ ਬਲਖੰਡੀ, ਭਾਰਤੀ ਮਿੰਨੀ ਕੈਂਟਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਭੁੱਲਰ, ਤੂੜੀ ਛਿਲਕਾ ਯੂਨੀਅਨ ਦੇ ਪ੍ਰਧਾਨ ਸੱਤਪਾਲ ਸਿੰਘ ਭਾਗੀ ਕੇ, ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਮਿਉਂਸੀਪਲ ਇੰਪਲਾਈਜ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਦ ਨਾਲ ਬੋਹਤ, ਘਰੇਲੂ ਸੇਵਕ ਯੂਨੀਅਨ ਦੀ ਪ੍ਰਧਾਨ ਸੁਰਜੀਤ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਸੰਬੰਧਿਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਗੋਗੀ, ਵਾਲਮੀਕੀ ਸਭਾ ਦੇ ਪ੍ਰਧਾਨ ਅਰੁਣ ਬੋਹਤ, ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਜਨਰਲ ਸਕੱਤਰ ਮੇਜਰ ਸਿੰਘ ਲੰਡੇ ਕੇ, ਭਾਰਤੀ ਮਿੰਨੀ ਕੈਂਟਰ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਭੁੱਲਰ, ਮਿੰਨੀ ਕੈਂਟਰ ਯੂਨੀਅਨ ਦੇ ਪ੍ਰਧਾਨ ਵਿੱਕੀ, ਮਿੱਨੀ ਕੈਂਟਰ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਜੌੜਾ, ਭਾਰਤੀ ਕਿਸਾਨ ਸਪਲਾਈ ਲੱਕੜ ਯੂਨੀਅਨ ਦੇ ਪ੍ਰਧਾਨ ਸੋਨੂ ਬਹਿਲ, ਮਿਉਂਸਪਲ ਇੰਪਲਾਈਜ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ, ਹਨੀ ਗਿੱਲ, ਤੂੜੀ ਛਿਲਕਾ ਯੂਨੀਅਨ ਦੇ ਪ੍ਰਧਾਨ ਸੱਤਪਾਲ ਸਿੰਘ ਭਾਗੀ ਕੇ, ਨਿਖਿਲ ਬਾਂਸਲ, ਅਰੁਣ ਜੋੜਾ, ਜਸਵੰਤ ਸਿੰਘ ਜੱਸਾ, ਸਰਬਨ ਸਿੰਘ, ਰਿੰਪੀ, ਜਸਵਿੰਦਰ ਸਿੰਘ ਡੱਡ, ਸੰਨੀ, ਸ਼ਿੰਦਰ ਪਾਲ, ਵਿਨੋਦ, ਚੰਨਾ, ਬੱਬੂ, ਗਗਨ, ਸੋਮਨਾਥ, ਵਿਸ਼ੇਸ਼ ਤੌਰ ਤੇ ਹਾਜਰ ਸਨ।
Share this content:



Post Comment