ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਡਾ ਭੁਪਿੰਦਰ ਸਿੰਘ ਬੇਦੀ ਦਾ ਸਵਾਗਤ
*ਗੁਰਦੁਆਰਾ ਸਿੰਘ ਸਭਾ ਪਾਰਮਾ ਵਲੋਂ ਕੀਤਾ ਗਿਆ ਸਨਮਾਨ
ਪਾਰਮਾ – ਇਟਲੀ 23 ਜੂਨ – ਅਧਿਆਪਨ, ਸਾਹਿਤ ਅਤੇ ਸਮਾਜਿਕ ਖੇਤਰ ਨਾਲ ਜੁੜੀ ਬਹੁਪੱਖੀ ਸ਼ਖਸ਼ੀਅਤ ਡਾ ਭੁਪਿੰਦਰ ਸਿੰਘ ਬੇਦੀ ਅੱਜਕਲ ਆਪਣੀ ਬੇਟੀ ਕੋਲ ਇਟਲੀ ਆਏ ਹੋਏ ਹਨ। ਪ੍ਰੀਵਾਰਿਕ ਮਿਲਣੀ ਦੇ ਨਾਲ ਨਾਲ ਜਿੱਥੇ ਉਹ ਇਟਲੀ ਦੀਆਂ ਖੂਬਸੂਰਤ ਥਾਵਾਂ ਅਤੇ ਸਮਾਜਿਕ-ਧਾਰਮਿਕ ਅਦਾਰਿਆਂ ਵਿੱਚ ਵਿਚਰ ਰਹੇ ਹਨ। ਉਥੇ ਉਹ ਇਟਲੀ ਦੇ ਪੰਜਾਬੀ ਲੇਖਕਾਂ ਨਾਲ ਸਾਹਿਤਿਕ ਵਿਚਾਰ ਵਿਟਾਂਦਰੇ ਵੀ ਕਰ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਨੇ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਨੁਮਾਇੰਦਿਆਂ ਨਾਲ ਗੁਰੂਦੁਆਰਾ ਸਿੰਘ ਸਭਾ ਪਾਰਮਾ ਵਿੱਖੇ ਯੂਰਪੀ ਪੰਜਾਬੀ ਸਾਹਿਤ ਬਾਰੇ ਗਹਿਰੀ ਵਿਚਾਰ ਚਰਚਾ ਕੀਤੀ। ਸਭਾ ਵਲੋਂ ਪ੍ਰੋ ਜਸਪਾਲ ਸਿੰਘ ਅਤੇ ਦਲਜਿੰਦਰ ਸਿੰਘ ਰਹਿਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਯੂਰਪੀ ਪੰਜਾਬੀ ਸਾਹਿਤ ਦੀਆਂ ਕਿਤਾਬਾਂ ਭੇਟ ਕੀਤੀਆ। ਡਾ. ਭੁਪਿੰਦਰ ਸਿੰਘ ਬੇਦੀ ਨੇ ਵੀ ਆਪਣੀਆਂ ਲਿਖਤਾਂ ਦਾ ਇੱਕ ਵਿਸ਼ੇਸ਼ ਸੈੱਟ ਸਭਾ ਦੀ ਲਾਇਬ੍ਰੇਰੀ ਲਈ ਦਿੱਤਾ। ਜ਼ਿਕਰਯੋਗ ਹੈ ਇਸ ਸਮੇਂ ਡਾ. ਸਾਹਿਬ ਗੁਰਦੁਆਰਾ ਸਿੰਘ ਸਭਾ ਪਾਰਮਾ ਵਿੱਖੇ ਨਤਮਸਤਕ ਹੋਏ ਅਤੇ ਸੰਗਤਾਂ ਨਾਲ ਗੁਰੂ ਅਰਜਨ ਦੇਵ ਜੀ ਅਤੇ ਗੁਰਮਤਿ ਬਾਰੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ।

ਗੁਰਦੁਆਰਾ ਸਾਹਿਬ ਵਲੋਂ ਉਨ੍ਹਾਂ ਨੂੰ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਕੀਤੀ ਗਈ। ਇਸੇ ਦੌਰਾਨ ਉਨ੍ਹਾਂ ਨੇ ਇਟਲੀ ਦੀ ਆਜ਼ਾਦੀ ਲਈ ਸ਼ਹੀਦ ਹੋਏ ਸਿੱਖ ਫੌਜੀਆਂ ਦੀਆਂ 11 ਯਾਦਗਾਰਾਂ ਨੂੰ ਲੱਭਣ ਵਾਲੇ ਭਾਈ ਸਤਨਾਮ ਸਿੰਘ ਨਾਲ ਦੂਜੇ ਵਿਸ਼ਵ ਯੁੱਧ ਸਮੇਂ ਸਿੱਖ ਫੌਜੀਆਂ ਦੇ ਇਤਾਲਵੀ ਲੋਕਾਂ ਦੇ ਮਨਾਂ ਉੱਤੇ ਛੱਡੇ ਗਏ ਸਕਾਰਾਤਮਕ ਪ੍ਰਭਾਵ ਬਾਰੇ ਚਰਚਾ ਕੀਤੀ ਅਤੇ ਨਾਲ ਹੀ ਇਹਨਾਂ ਥਾਵਾਂ ਦੀ ਉਹ ਕਿਸ ਤਰ੍ਹਾਂ ਸਰਕਾਰ ਨਾਲ ਮਿਲ ਕੇ ਸੰਭਾਲ ਕਰ ਰਹੇ ਹਨ ਉਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਵਿਚਾਰ ਚਰਚਾ ਵਿੱਚ ਹੋਰਨਾਂ ਤੋਂ ਇਲਾਵਾ ਭਾਈ ਸਤਨਾਮ ਸਿੰਘ, ਭਾਈ ਜਸਬੀਰ ਸਿੰਘ, ਭਾਈ ਬਲਵੀਰ ਸਿੰਘ, ਜਰਨੈਲ ਸਿੰਘ, ਸ਼ਿਵ ਇੰਦਰ ਦਿਆਲ ਸਿੰਘ, ਸੁਖਜਿੰਦਰ ਸਿੰਘ, ਡਾਕਟਰ ਕਿਰਪਾਲ ਸਿੰਘ, ਇੰਦਰਜੀਤ ਸਿੰਘ , ਬੂਟਾ ਸਿੰਘ , ਜਸਬੀਰ ਕੌਰ, ਗਗਨਜੋਤ ਕੌਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਜੀ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
Share this content:



Post Comment