Loading Now

ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰਾਂ ਲਈ 3500 ਕਰੋੜ ਰੁਪਏ ਦਾ ‘ਸਿੱਖਿਆ ਕ੍ਰਾਂਤੀ 2.0’ ਪ੍ਰਾਜੈਕਟ

ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰਾਂ ਲਈ 3500 ਕਰੋੜ ਰੁਪਏ ਦਾ ‘ਸਿੱਖਿਆ ਕ੍ਰਾਂਤੀ 2.0’ ਪ੍ਰਾਜੈਕਟ

ਚੰਡੀਗੜ੍ਹ, 9 ਮਾਰਚ – ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ।

Share this content:

Previous post

ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ (ਪੰਜ ਰਾਜ) ਵੱਲੋ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਤੇ ਮੋਹਾਲੀ ਵਿਖੇ ਜਲ ਤੋਪਾਂ ਨਾਲ ਕੀਤੀਆਂ ਗਈਆਂ ਤੇਜ਼ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ

Next post

ਦਿੱਲੀ ਸ਼ਰਾਬ ਨੀਤੀ ਕੇਸ ਨੂੰ ਲੈ ਕੇ ਹਾਈ ਕੋਰਟ ਨੇ 23 ਮੁਲਜ਼ਮਾਂ ਖਿਲਾਫ਼ ਨੋਟਿਸ ਜਾਰੀ

Post Comment