Loading Now

ਸੀ ਐਮ ਮਾਨ ਨੇ ਨਵੇਂ ਨਿਵੇਸ਼ ਪ੍ਰਸਤਾਵਾਂ ’ਚ ਮੁਹਾਲੀ ਤੇ ਲੁਧਿਆਣਾ ਮੋਹਰੀ

ਸੀ ਐਮ ਮਾਨ ਨੇ ਨਵੇਂ ਨਿਵੇਸ਼ ਪ੍ਰਸਤਾਵਾਂ ’ਚ ਮੁਹਾਲੀ ਤੇ ਲੁਧਿਆਣਾ ਮੋਹਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕੀਤੀ, ਜਿਸ ’ਚ ਤੱਥ ਪੇਸ਼ ਕੀਤੇ ਗਏ ਕਿ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੁਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਮੋਹਰੀ ਰਿਹਾ ਅਤੇ ਲੁਧਿਆਣਾ 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਦੂਜੇ ਸਥਾਨ ’ਤੇ ਹੈ। ਸਮੀਖਿਆ ਮੀਟਿੰਗ ’ਚ ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਤੇਜ਼ੀ ਨਾਲ ਪੰਜਾਬ ਦੇ ਪ੍ਰਮੁੱਖ ਆਰਥਿਕ ਅਤੇ ਉਦਯੋਗਿਕ ਵਿਕਾਸ ਕੇਂਦਰਾਂ ਵਿੱਚ ਸ਼ਾਮਲ ਹੋ ਰਿਹਾ ਹੈ ਅਤੇ ਵਿੱਤੀ ਸਾਲ 2022-23 ਤੋਂ 2026-27 ਦੌਰਾਨ ’ਕਾਮਨ ਐਪਲੀਕੇਸ਼ਨ ਫਾਰਮਾਂ’ ਰਾਹੀਂ ਪ੍ਰਾਪਤ ਹੋਏ ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਰੀ ਜ਼ਿਲ੍ਹੇ ਵਜੋਂ ਉੱਭਰਿਆ ਹੈ। ਪਟਿਆਲਾ ਨੂੰ 2,590 ਕਰੋੜ ਰੁਪਏ ਦੇ ਨਿਵੇਸ਼ ਅਤੇ ਹੁਸ਼ਿਆਰਪੁਰ ਨੂੰ 2,003 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ। ਫ਼ਤਹਿਗੜ੍ਹ ਸਾਹਿਬ ਨੂੰ 1,265 ਕਰੋੜ ਰੁਪਏ, ਬਠਿੰਡਾ ਨੂੰ 1,248 ਕਰੋੜ ਰੁਪਏ, ਕਪੂਰਥਲਾ ਨੂੰ 1,037 ਕਰੋੜ ਰੁਪਏ ਅਤੇ ਜਲੰਧਰ ਨੂੰ 1,003 ਕਰੋੜ ਰੁਪਏ ਦੇ ਪ੍ਰਸਤਾਵ ਪ੍ਰਾਪਤ ਹੋਏ। ਮੁੱਖ ਮੰਤਰੀ ਨੇ ਕਿਹਾ, “ਇਸ ਸਮੇਂ ਦੌਰਾਨ ਸੀ ਏ ਐਫ ਰਾਹੀਂ ਕੀਤੇ ਗਏ ਕੁੱਲ ਨਿਵੇਸ਼ ਦਾ 49.8 ਫ਼ੀਸਦੀ ਹਿੱਸਾ ਸਿਰਫ਼ ਮੁਹਾਲੀ ਅਤੇ ਲੁਧਿਆਣਾ ਵਿੱਚ ਹੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਇੱਕ ‘ਹਾਈ-ਟੈੱਕ ਮੈਟਲ ਕਲੱਸਟਰ’ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਦੋਂ ਕਿ ਲੁਧਿਆਣਾ ਲਈ ਆਇਲ ਐਕਸਪੈਲਰ ਤੇ ਕਲ-ਪੁਰਜ਼ਾ ਨਿਰਮਾਣ, ਕੱਪੜਾ ਅਤੇ ਸ਼ਹਿਦ ਪ੍ਰੋਸੈਸਿੰਗ ਨਾਲ ਸਬੰਧਿਤ ਵਿਸ਼ੇਸ਼ ਕਲੱਸਟਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪਟਿਆਲਾ ਨੂੰ ਸਮਰਪਿਤ ‘ਕਟਿੰਗ ਟੂਲ ਕਲੱਸਟਰ’ ਲਈ ਚੁਣਿਆ ਗਿਆ ਹੈ।”

Share this content:

Post Comment