Loading Now

ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ, 1161.00 ਦੇ ਨੇੜੇ ਪਹੁੰਚਿਆ

ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ, 1161.00 ਦੇ ਨੇੜੇ ਪਹੁੰਚਿਆ

ਚੰਡੀਗੜ੍ਹ, 20 ਅਗਸਤ – ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਚੰਡੀਗੜ੍ਹ ਦੀ ਸੁਖਨਾ ਝੀਲ ’ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਝੀਲ ਦਾ ਪਾਣੀ 1161.00 ਫੁੱਟ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਝੀਲ ਦਾ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ 2 ਫੁੱਟ ਹੇਠਾਂ ਹੈ। ਜੇ ਪਾਣੀ ਦਾ ਪੱਧਰ ਵਧਦਾ ਰਿਹਾ ਤਾਂ ਪਾਣੀ ਛੱਡਿਆ ਜਾ ਸਕਦਾ ਹੈ। ਪਾਣੀ ਦਾ ਪੱਧਰ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਫਲੱਡ ਗੇਟ ਖੋਲ੍ਹਣ ਦੀ ਨੌਬਤ ਆ ਸਕਦੀ ਹੈ। ਇਸ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਵੱਲੋਂ ਪਾਣੀ ਦੇ ਪੱਧਰ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ ਦਿਨਾਂ ਦੌਰਾਨ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਾਰਿਸ਼ ਕਾਰਨ ਸੁਖਨਾ ਝੀਲ ਦੇ ਕੈਚਮੈਂਟ ਏਰੀਆ ਵਿੱਚ ਵੀ ਪਾਣੀ ਦੀ ਆਮਦ ਵਧੀ ਹੋਈ ਹੈ।

Share this content:

Post Comment