Loading Now

ਸੁਪਰੀਮ ਕੋਰਟ ਨੇ ਉਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਕੀਤੀ ਰੱਦ

ਸੁਪਰੀਮ ਕੋਰਟ ਨੇ ਉਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਕੀਤੀ ਰੱਦ

ਨਵੀਂ ਦਿੱਲੀ, 13 ਅਗਸਤ – ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ’ਚ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿਚ ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ। ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਪਹਿਲਵਾਨ ਨੂੰ ਜ਼ਮਾਨਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ 4 ਮਾਰਚ ਵਾਲੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸੁਸ਼ੀਲ ਕੁਮਾਰ ਨੂੰ ਇਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।

Share this content:

Post Comment