ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ ਸੀਬੀਆਈ ਜਾਂਚ ਦੇ ਹੁਕਮ ਖ਼ਿਲਾਫ਼ ਚੁਣੌਤੀ
ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦੇ ਦਿੱਤੀ ਗਈ ਹੈ, ਜਿਨ੍ਹਾਂ ਹੁਕਮਾਂ ਤਹਿਤ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ’ਚ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ’ਚ ਰਿਸ਼ਵਤ ਆਦਿ ਦੇ ਦੋਸ਼ਾਂ ਦੀ ਜਾਂਚ ਸੀਬੀਆਈ (CBI) ਨੂੰ ਸੌਂਪੀ ਗਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਬਿਨਾਂ ਦੇਰੀ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ‘ਆਪ’ ਸਰਕਾਰ ਨੇ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਹਾਈ ਕੋਰਟ ਦੇ ਲੰਘੇ ਕੱਲ੍ਹ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਹਾਈ ਕੋਰਟ ਨੇ ਲੰਘੇ ਕੱਲ੍ਹ ਸੀਬੀਆਈ ਨੂੰ ਐੱਫਆਈਆਰ ਦਰਜ ਕਰਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰਨ ਲਈ ਕਿਹਾ ਅਤੇ ਅਦਾਲਤ ਨੇ ਸੀਬੀਆਈ ਨੂੰ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਅਦਾਲਤ ਨੂੰ ਸੌਂਪਣ ਲਈ ਕਿਹਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਅਮਰਿੰਦਰ ਸਰਕਾਰ ਨੇ ਨਵੰਬਰ 2020 ’ਚ ਸੀਬੀਆਈ ਨੂੰ ਪੰਜਾਬ ’ਚ ਜਾਂਚ ਕਰਨ ਲਈ ਦਿੱਤੀ ‘ਆਮ ਸਹਿਮਤੀ’ ਵਾਪਸ ਲੈ ਲਈ ਸੀ, ਜਿਸ ਕਰਕੇ ਸੀਬੀਆਈ ਕੋਲ ਇਸ ਮਾਮਲੇ ’ਚ ਜਾਂਚ ਕਰਨ ਦਾ ਅਧਿਕਾਰ ਖੇਤਰ ਨਹੀਂ ਹੈ।
Share this content:



Post Comment