Loading Now

ਸੁਪਰੀਮ ਕੋਰਟ ਵੱਲੋਂ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਾਏ ਜਾਣ ਨੂੰ ਹਰੀ ਝੰਡੀ

ਸੁਪਰੀਮ ਕੋਰਟ ਵੱਲੋਂ ਨਿਗਮ ਚੋਣਾਂ ਬੈਲੇਟ ਪੇਪਰ ਨਾਲ ਕਰਾਏ ਜਾਣ ਨੂੰ ਹਰੀ ਝੰਡੀ

25, ਮਈ – ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ EVM ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਨਿਗਮ ਚੋਣਾਂ EVM ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਹੁਣ ਸੁਪਰੀਮ ਕੋਰਟ ਨੇ ਵੀ ਖਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ਵੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦਾ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਿਗਮ, ਕੌਂਸਲ ਚੋਣਾਂ ਲਈ ਕੱਲ੍ਹ ਵੋਟਿੰਗ ਹੋਣ ਜਾ ਰਹੀ ਹੈ। ਜਿਸ ਦੀਆਂ ਪੰਜਾਬ ਸਟੇਟ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਵੋਟਿੰਗ ਬੈਲੇਟ ਪੇਪਰ ਜ਼ਰੀਏ ਹੀ ਹੋਵੇਗੀ। 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ ਲਈ ਵੋਟਿੰਗ ਕੱਲ੍ਹ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਉਮੀਦਵਾਰ ਡੋਰ ਟੂ ਡੋਰ ਪ੍ਰਚਾਰ ‘ਚ ਜੁਟੇ ਹਨ। ਪ੍ਰਚਾਰ ਦਾ ਸ਼ੋਰ ਕੱਲ੍ਹ ਸ਼ਾਮ ਰੁਕ ਗਿਆ ਸੀ। ਇਨ੍ਹਾਂ ਚੋਣਾਂ ਵਿੱਚ ਕੁੱਲ 7,623 ਉਮੀਦਵਾਰ ਚੋਣ ਮੈਦਾਨ ਵਿੱਚ ਹਨ। 29 ਮਈ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ।

Share this content:

Post Comment