ਸ੍ਰੀ ਅਨੰਦਪੁਰ ਸਾਹਿਬ ਨੇ ਸਫ਼ਾਈ ’ਚ ਹਾਸਲ ਕੀਤਾ ਪਹਿਲਾ ਸਥਾਨ, ਰਾਸ਼ਟਰਪਤੀ ਵੱਲੋਂ ਸਨਮਾਨ
ਸ੍ਰੀ ਅਨੰਦਪੁਰ ਸਾਹਿਬ , 12 ਨਵੰਬਰ- ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਸ੍ਰੀ ਅਨੰਦਪੁਰ ਸਾਹਿਬ ਨੇ ਸਵੱਛਤਾ ਦੇ ਖੇਤਰ ਵਿੱਚ ਪ੍ਰਾਪਤੀ ਦਰਜ ਕਰਦਿਆਂ ਪੰਜਾਬ ਦੇ ਸਭ ਤੋਂ ਸਾਫ਼ ਸ਼ਹਿਰ ਦਾ ਮਾਣ ਹਾਸਲ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਸਵੱਛਤਾ ਸਰਵੇਖਣ 2025-26 ਤਹਿਤ ਸ਼ਹਿਰ ਨੂੰ ਸ਼ਹਿਰੀ ਸਥਾਨਕ ਇਕਾਈ (ਯੂਐੱਲਬੀ) ਵਰਗ ਵਿੱਚ ਰਾਸ਼ਟਰੀ ਪੱਧਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸੂਚੀ ਵਿੱਚ ਪੰਜਾਬ ਦਾ ਕੋਈ ਹੋਰ ਸ਼ਹਿਰ ਸ਼ਾਮਲ ਨਹੀਂ ਹੈ।
ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਏ ਸਵੱਛਤਾ ਸਰਵੇਖਣ ਦੇ 10ਵੇਂ ਐਡੀਸ਼ਨ ਦੇ ਸਮਾਰੋਹ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੂੰ ਸਨਮਾਨ ਭੇਟ ਕੀਤਾ।
Share this content:



Post Comment