ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ ਸ਼ੋਅ’ ਮੁਕਤਸਰ ਵਾਸੀਆਂ ਨੂੰ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਭਰਪੂਰ ਕਰ ਗਿਆ
*ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਪ੍ਰੋਗਰਾਮ ਉਲੀਕੇ : ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ
*’ਹਿੰਦ ਦੀ ਚਾਦਰ’ ਸ਼ੋਅ ਨੇ ਇਤਿਹਾਸ ਦੀ ਮਹਾਨ ਘਟਨਾ ਨੂੰ ਪੇਸ਼ ਕਰਕੇ ਅਨੋਖਾ ਅਨੁਭਵ ਕਰਵਾਇਆ
*ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਜੋੜਦੇ ਹਨ : ਐਸ. ਡੀ. ਐਮ. ਸ੍ਰੀਮਤੀ ਬਲਜੀਤ ਕੌਰ
*ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਦਰਸਾਉਂਦੇ ਰੋਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਪੁੱਜੇ ਵੱਡੀ ਗਿਣਤੀ ਸ਼ਰਧਾਲੂ
*”ਹਿੰਦ ਦੀ ਚਾਦਰ”ਸ਼ੋਅ ਦੇਖਣ ਉਪਰੰਤ ਸੰਗਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਜੀ” ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ, ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ’ਤੇ ਆਧਰਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ “ਲਾਈਟ ਐਂਡ ਸਾਊਂਡ ਸ਼ੋਅ” ਹਿੰਦ ਦੀ ਚਾਦਰ ਸ਼ੁੱਕਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿਸ ਵਿੱਚ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਿਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ ‘ਤੇ ਮਨਾ ਰਹੀ ਹੈ।

ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਤੇ ਹੋਰ ਸ਼ਹੀਦਾਂ ਦੀ ਮਹਾਨ ਸ਼ਹਾਦ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਰੋਹਾਂ ਦੇ ਤਹਿਤ 23 ਤੋਂ 25 ਨਵੰਬਰ ਤੱਕ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਇਤਿਹਾਸਕ ਮੌਕੇ ‘ਤੇ ਪਹਿਲੀ ਵਾਰ 24 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ। ਗੁਰੂ ਸਾਹਿਬ ਦੇ ਜੀਵਨ ਤੇ ਗੁਰਮਤਿ ਯਾਤਰਾਵਾਂ ਨਾਲ ਜੁੜੇ ਗੁਰਦੁਆਰਿਆਂ ਵਿਖੇ ਕੀਰਤਨ ਸਮਾਗਮ ਅਤੇ ਧਾਰਮਿਕ ਸਮਾਗਮ ਵੀ ਆਯੋਜਿਤ ਹੋਣਗੇ। ਇਨ੍ਹਾਂ ਸਮਾਰੋਹਾਂ ਦਾ ਉਦੇਸ਼ ਗੁਰੂ ਸਾਹਿਬ ਦੇ ਸ਼ਾਂਤੀ, ਦਇਆ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਐਸ. ਡੀ. ਐਮ. ਸ੍ਰੀ ਮਤੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ। ਉਨ੍ਹਾਂ ਅੱਜ ਦੇ ਸਮਾਗਮ ਵਿੱਚ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ।ਇਸ ਤੋਂ ਪਹਿਲਾਂ ਭਾਈ ਸੁਖਦੇਵ ਸਿੰਘ ਬੂ ਤੇ ਸਾਥੀਆਂ ਦੇ ਢਾਡੀ ਜੱਥੇ ਵੱਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਚਾਨਣਾ ਪਾਇਆ ਗਿਆ। ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਸੰਗਤ ਵੱਲੋਂ ਪੰਜਾਬ ਸਰਕਾਰ ਦੇ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਨਾਲ ਉਹ ਇਤਿਹਾਸ ਤੋਂ ਜਾਣੂੰ ਹੋਏ ਹਨ, ਕਿ ਕਿਸ ਤਰ੍ਹਾਂ ਧਰਮ ਦੀ ਖਾਤਰ ਸਾਡੇ ਗੁਰੂਆਂ ਨੇ ਸ਼ਹੀਦੀਆਂ ਦਿੱਤੀਆਂ ਸਨ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ ।

ਇਸ ਮੌਕੇ ਮੁੱਖ ਮੰਤਰੀ ਖੇਤਰੀ ਅਧਿਕਾਰੀ ਸ੍ਰੀ ਸ਼ਿਵਾਂਸ ਅਸਥਾਨਾ, ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਹਰਦੀਪ ਸਿੰਘ ਸੱਕਾਂਵਾਲੀ ਚੇਅਰਮੈਨ, ਗੁਰਪ੍ਰੀਤ ਸਿੰਘ ਵਿਰਦੀ, ਛਿੰਦਾ ਔਲਖ, ਸੁਮਿਤ ਗਰਗ ਬਲਾਕ ਪ੍ਰਧਾਨ, ਜ਼ਿਲ੍ਹਾ ਦਫਤਰ ਇੰਚਾਰਜ ਸੰਦੀਪ ਸ਼ਰਮਾ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਨਰੇਸ਼ ਪਰੂਥੀ, ਸੁਰਿੰਦਰ ਕੁਮਾਰ ਪੀ. ਏ., ਹਰਦੀਪ ਸਿੰਘ ਐਮ. ਸੀ, ਜੈ ਚੰਦ ਭੰਡਾਰੀ ਵਾਈਸ ਕੋਆਰਡੀਨੇਟਰ,ਸ਼ਮਿੰਦਰ ਸਿੰਘ ਟਿੱਲੂ, ਬਲਾਕ ਪ੍ਰਧਾਨ ਰਿੰਕੂ ਬਾਂਸਲ, ਮਾਸਟਰ ਮਨਜੀਤ ਸਿੰਘ, ਚਰਨਜੀਤ ਸੱਕਾਂਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ
ਵਾਸੀ ਹਾਜ਼ਰ ਸਨ।
Share this content:


Post Comment