Loading Now

ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਹੜ੍ਹ ਤੋ ਪ੍ਰਭਾਵਿਤ ਲੋਕਾਂ ਦੇ ਨਾਲ – ਮਾਹਲਾ, ਸੰਨੀ ਗਿੱਲ

ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਹੜ੍ਹ ਤੋ ਪ੍ਰਭਾਵਿਤ ਲੋਕਾਂ ਦੇ ਨਾਲ – ਮਾਹਲਾ, ਸੰਨੀ ਗਿੱਲ

ਮੋਗਾ, 29 ਅਗਸਤ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਅੱਜ ਸਥਾਨਕ ਸ਼ਹਿਰ ਦੇ ਸੰਨੀ ਟਾਵਰ ਸਥਿੱਤ ਜ਼ਿਲ੍ਹਾ ਮੋਗਾ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ,ਅਬਜਰਵਰ ਰਾਜਵਿੰਦਰ ਸਿੰਘ ਧਰਮਕੋਟ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਤੋਂ ਖਣਮੁੱਖ ਭਾਰਤੀ ਪੱਤੋ, ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂਵਾਲਾ ਵਿਸ਼ੇਸ ਤੌਰ ਤੇ ਹਾਜਰ ਸਨ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਅੱਜ ਹੜ੍ਹਾਂ ਦੀ ਸਥਿਤੀ ਨੂੰ ਲੈਕੇ ਸਾਡੇ ਕਿਸਾਨਾਂ ਅਤੇ ਹੋਰ ਵਰਗਾਂ ਦੇ ਲੋਕ ਸੰਕਟ ਦੀ ਘੜੀ ਨਾਲ ਜੂਝ ਰਹੇ ਹਨ ਇਸੇ ਲਈ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਖੇ 31 ਅਗਸਤ ਨੂੰ ਹੋਣ ਵਾਲੀ ਫਤਿਹ ਰੈਲੀ ਮੁਲਤਵੀ ਕਰ ਦਿੱਤੀ ਹੈ। ਉਹ ਪੰਜਾਬ ਦੇ ਵੱਖ ਵੱਖ ਕੋਨਿਆਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਕੇ ਉਨ੍ਹਾਂ ਦਾ ਦੁੱਖ ਦਰਦ ਜਾਣ ਰਹੇ ਹਨ ਤੇ ਆਪਣੇ ਤੌਰ ਪ੍ਰਭਾਵਿਤ ਕਿਸਾਨਾਂ ਦੀ ਆਰਥਿਕ ਮੱਦਦ ਵੀ ਕਰ ਰਹੇ ਹਨ।

ਉਨ੍ਹਾਂ ਨੇ ਸਮੁੱਚੇ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਆਦੇਸ਼ ਜਾਰੀ ਕੀਤਾ ਹੈ ਕਿ ਉਹ ਪ੍ਰਭਾਵਿਤ ਖੇਤਰਾਂ ਵਿੱਚ ਜਾਕੇ ਕਿਸਾਨਾਂ ਤੇ ਹੋਰ ਵਰਗਾਂ ਦੀ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਇਸ ਲਈ ਮੋਗਾ ਜ਼ਿਲ੍ਹੇ ਦਾ ਸਮੁੱਚਾ ਅਕਾਲੀ ਦਲ ਆਪਣੇਂ ਵਰਕਰਾਂ ਨੂੰ ਨਾਲ ਲੈਕੇ ਹੋਈਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਰਿਹਾ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਕਰੇਗਾ ਜਿਵੇਂ ਕਿ ਪਸ਼ੂਆਂ ਲਈ ਹਰਾ ਚਾਰਾ, ਲੋਕਾਂ ਲਈ ਕੱਪੜੇ, ਰਸਦ ਤੇ ਦਵਾਈਆਂ ਦਿੱਤੀਆਂ ਜਾਣਗੀਆਂ। ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਹੈਰਤਅੰਗੇਜ਼ ਗੱਲ ਇਹ ਹੈ ਕਿ ਅੱਜ ਸੂਬਾ ਹੜਾਂ ਦੀ ਸਥਿਤੀ ਵਿੱਚ ਬੁਰੀ ਤਰ੍ਹਾਂ ਸੰਕਟ ਵਿੱਚ ਘਿਰਿਆ ਹੋਇਆ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਦੇ ਚੱਕਰ ਕੱਟ ਰਿਹਾ ਹੈ ਅਤੇ ਉਨ੍ਹਾਂ ਦੀ ਵਜਾਰਤ ਦੇ ਕਿਸੇ ਵੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਨਹੀਂ ਲਈ ਜਦਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪ ਜਾਕੇ ਮੱਦਦ ਕਰ ਰਹੇ ਹਨ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿੰਦੇ ਸਨ ਕਿ ਉਹ ਕੁਦਰਤੀ ਆਫਤ ਆਉਣ ਤੇ ਕਿਸਾਨਾਂ ਨੂੰ ਪੂਰੇ ਦਾ ਪੂਰਾ ਮੁਆਵਜ਼ਾ ਦੇਣਗੇ। ਉਹਨਾਂ ਕਿਹਾ ਹੁਣ ਪੂਰੇ ਦਾ ਪੂਰਾ ਮੁਆਵਜਾ ਦੇਣ ਦੇ ਵੱਡੇ ਦਾਅਵੇ ਕਰਨ ਵਾਲਾ ਮੁੱਖ ਮੰਤਰੀ ਸੰਕਟ ਦੀ ਘੜੀ ਵਿੱਚ ਸੂਬੇ ਨੂੰ ਲਵਾਰਿਸ ਛੱਡ ਗਿਆ। ਸੰਨੀ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਮੀਨੀ ਹਕੀਕਤ ਤੇ ਆਵੇ ਅਤੇ ਜਿੰਨ੍ਹਾਂ ਕਿਸਾਨਾਂ ਦੀਆਂ ਫਸਲਾਂ ਡੁੱਬ ਗਈਆਂ ਹਰ ਕਿਸਾਨ ਨੂੰ ਪ੍ਰਤੀ ਏਕੜ ਇੱਕ ਇੱਕ ਲੱਖ ਰੁਪਏ ਮੁਆਵਜ਼ਾ ਦੇਵੇ ਤਾਂਜੋ ਉਹ ਆਪਣੀ ਭਰਪਾਈ ਦੇ ਨਾਲ ਅਗਲੀ ਫਸਲ ਬੀਜਣ ਜੋਗਾ ਹੋ ਜਾਣ। ਸੰਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾਕੇ ਖੜ੍ਹਾ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਹਰ ਮੱਦਦ ਕਰੇਗਾ।

Share this content:

Previous post

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡੀ.ਸੀ ਹਿਮਾਂਸ਼ੂ ਜੈਨ ਨੇ ਸਸਰਾਲੀ ਕਲੋਨੀ ਵਿਖੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ

Next post

ਛੋਟੇ ਬੱਚਿਆਂ ਦੇ ਵਿਆਹ ਵਿੱਚ ਮਾਪਿਆਂ ਦੀ ਸਹਿਮਤੀ: ਪਰੰਪਰਾ, ਅਧਿਕਾਰ ਅਤੇ ਸਮਾਜਿਕ ਸੰਤੁਲਨ/ਡਾ. ਪ੍ਰਿਯੰਕਾ ਸੌਰਭ

Post Comment