ਸ੍ਰੋਮਣੀ ਅਕਾਲੀ ਦਲ ‘ਤੇ ਭਾਜਪਾ ਵਿਚਾਲੇ ਹੋਇਆ ਗੱਠਜੋੜ
ਚੰਡੀਗੜ੍ਹ, 24 ਨਵੰਬਰ – ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਦਿੱਲੀ ਵਿਖੇ ਹੋਈ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸਾਂਝ ਦਾ ਐਲਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪੰਜਾਬ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀ। ਗੱਠਜੋੜ ਦਾ ਐਲਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੋਵੇਂ ਪਾਰਟੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨਗੀਆਂ। ਉਨ੍ਹਾਂ ਇਸ ਸਾਂਝ ਨੂੰ ਬੇਹੱਦ ਅਹਿਮ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮੁੜ ਗੱਠਜੋੜ ਹੋਣ ਨਾਲ ਹੁਣ ਐੱਨ.ਡੀ.ਏ. (NDA) ਮੁਕੰਮਲ ਹੋ ਗਿਆ ਹੈ।
Share this content:



Post Comment