ਹਰਿਆਣਾ ਦੇ DGP ਨੇ 26 ਨਵੰਬਰ ਨੂੰ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਜਾਰੀ ਕੀਤੇ ਹੁਕਮ
ਹਰਿਆਣਾ, 25 ਨਵੰਬਰ – ਹਰਿਆਣਾ ਤੋਂ ਇਕ ਅਹਿਮ ਖ਼ਬਰ ਆ ਰਹੀ ਹੈ। ਸੂਬੇ ਵਿਚ ਪੁਲਿਸ ਮੁਲਾਜ਼ਮਾਂ ਲਈ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 26 ਨਵੰਬਰ ਲਈ ਉਨ੍ਹਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੇ ਇੱਕ ਅਧਿਕਾਰਤ ਸੰਦੇਸ਼ ਰਾਹੀਂ ਇਸ ਹੁਕਮ ਦੀ ਪੁਸ਼ਟੀ ਕੀਤੀ ਹੈ। DGP ਨੇ ਸਪੱਸ਼ਟ ਕੀਤਾ ਹੈ ਕਿ ਇਸ ਮਿਤੀ ਉਤੇ ਕਿਸੇ ਵੀ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ, ਕਿਉਂਕਿ 26 ਨਵੰਬਰ ਨੂੰ ਹਰਿਆਣਾ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ ਤੈਅ ਹੈ। ਇਸ ਕਾਰਨ ਉਸ ਦਿਨ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਡਿਊਟੀ ‘ਤੇ ਤਾਇਨਾਤ ਕੀਤਾ ਜਾਵੇਗਾ।
ਨਤੀਜੇ ਵਜੋਂ, 26 ਨਵੰਬਰ ਲਈ ਛੁੱਟੀ ਦੀ ਕੋਈ ਵੀ ਅਰਜ਼ੀ ਮਨਜ਼ੂਰ ਨਹੀਂ ਕੀਤੀ ਜਾਵੇਗੀ। ਬਹੁਤ ਜ਼ਿਆਦਾ ਐਮਰਜੈਂਸੀ (ਹੰਗਾਮੀ ਹਾਲਾਤ) ਦੀ ਸਥਿਤੀ ਵਿੱਚ ਸਮਰੱਥ ਅਧਿਕਾਰੀ ਦੀ ਪੂਰਵ ਮਨਜ਼ੂਰੀ ਨਾਲ ਪੁਲਿਸ ਮੁਲਾਜ਼ਮਾਂ ਨੂੰ ਛੁੱਟੀ ਦਿੱਤੀ ਜਾ ਸਕਦੀ ਹੈ। ਕਿਉਂਕਿ ਇਸ ਸਮੇਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਛੁੱਟੀ ਨਾ ਮਿਲਣ ਕਾਰਨ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਆਪਣੇ ਨਿੱਜੀ ਪ੍ਰੋਗਰਾਮਾਂ ਵਿੱਚ ਬਦਲਾਅ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਹਰਿਆਣਾ ਦੇ DGP ਵੱਲੋਂ ਇਹ ਹੁਕਮ ਵੱਖ-ਵੱਖ ਸੰਗਠਨਾਂ ਦੁਆਰਾ ਕੀਤੇ ਜਾਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ, ਕਿਉਂਕਿ ਇਸ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ‘ਤੇ ਹੋਵੇਗੀ।
Share this content:



Post Comment