Loading Now

ਹਰਿਆਣਾ ਸਰਕਾਰ ਨੇ ਸਿੰਚਾਈ ਵਿਭਾਗ ਦੇ 70 ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

ਹਰਿਆਣਾ ਸਰਕਾਰ ਨੇ ਸਿੰਚਾਈ ਵਿਭਾਗ ਦੇ 70 ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ

ਹਰਿਆਣਾ, 11 ਜੂਨ – ਹਰਿਆਣਾ ਸਰਕਾਰ ਨੇ ਸਿੰਚਾਈ ਵਿਭਾਗ ਦੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਦੀ ਸਿਫ਼ਾਰਸ਼ ‘ਤੇ 70 ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਹ ਕਾਰਵਾਈ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਮਾਮਲੇ ਵਿਚ ਕੀਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੂਚੀ ਵਿਚ ਜੇਈ, ਐਸਡੀਓ ਅਤੇ ਐਕਸਈਐਨ ਦੇ ਨਾਮ ਵੀ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਵਿਰੁੱਧ ਨਿਯਮ-7 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ। 2 ਮੁੱਖ ਇੰਜੀਨੀਅਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਵਿਭਾਗ ਵੱਲੋਂ ਇਨ੍ਹਾਂ ਅਧਿਕਾਰੀਆਂ ਦੇ ਨਾਮ ਅਜੇ ਤੱਕ ਜਨਤਕ ਨਹੀਂ ਕੀਤੇ ਗਏ ਹਨ।

ਸਿੰਚਾਈ ਵਿਭਾਗ ਦੇ ਇਨ੍ਹਾਂ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਪਿੱਛੇ ਇੱਕ ਵੱਡਾ ਕਾਰਨ ਸਾਹਮਣੇ ਆਇਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਵਿਭਾਗ ਨੇ ਵੱਖ-ਵੱਖ ਉਸਾਰੀ ਥਾਵਾਂ ਤੋਂ ਉਸਾਰੀ ਦੇ ਨਮੂਨੇ ਲਏ ਸਨ, ਜੋ ਟੈਸਟ ਵਿੱਚ ਫ਼ੇਲ ਪਾਏ ਗਏ ਸਨ। ਗੁਣਵੱਤਾ ਜਾਂਚ ਤੋਂ ਪਤਾ ਲੱਗਾ ਕਿ ਅਧਿਕਾਰੀਆਂ ਨੇ ਉਸਾਰੀ ਦੇ ਕੰਮ ਵਿੱਚ ਲਾਪਰਵਾਹੀ ਵਰਤੀ ਸੀ ਅਤੇ ਇਸ ਵਿੱਚ ਭ੍ਰਿਸ਼ਟਾਚਾਰ ਸ਼ਾਮਲ ਹੋਣ ਦੀ ਸੰਭਾਵਨਾ ਸੀ। ਇਸ ਤੋਂ ਬਾਅਦ, ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਠੋਸ ਕੰਕਰੀਟ ਦੇ ਨਮੂਨਿਆਂ ਦੀ ਜਾਂਚ ਦੇ ਮਾਮਲੇ ਵਿੱਚ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਚਾਰਜਸ਼ੀਟ ਤਿਆਰ ਕਰਨ ਲਈ ਸਰਕਾਰ ਵੱਲੋਂ ਇੱਕ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਨਮੂਨੇ ਇਕੱਠੇ ਕੀਤੇ ਅਤੇ ਉਨ੍ਹਾਂ ਦੀ ਜਾਂਚ ਕੀਤੀ।

Share this content:

Post Comment