ਹਵਾਈ ਸੈਨਾ ਦਾ F-7 ਜਹਾਜ਼ ਹਾਦਸਾਗ੍ਰਸਤ ਹੋ ਕੇ ਕਾਲਜ ਦੀ ਇਮਾਰਤ ‘ਤੇ ਡਿੱਗਿਆ, 1 ਹਲਾਕ
ਢਾਕਾ, 21 ਜੁਲਾਈ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਉੱਤਰਾ ਖੇਤਰ ਵਿੱਚ ਮਾਈਲਸਟੋਨ ਸਕੂਲ ਅਤੇ ਕਾਲਜ ਦੇ ਕੈਂਪਸ ਵਿੱਚ ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਸਿਖਲਾਈ ਜੈੱਟ F-7 BJI ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਪਰ ਅਜੇ ਤੱਕ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਉਹ ਫੁਟੇਜ ਉਸੇ ਹਾਦਸੇ ਦਾ ਹੈ ਜਾਂ ਨਹੀਂ। ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।
Share this content:



Post Comment