ਹਾਈਕੋਰਟ ਨੇ EVM ਰਾਹੀਂ ਚੋਣਾਂ ਦੀ ਮੰਗ ਦੀ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ, 22 ਮਈ – ਪੰਜਾਬ-ਹਰਿਆਣਾ ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਈਵੀਐਮ ਰਾਹੀਂ ਕਰਵਾਉਣ ਦੀ ਮੰਗ ਕਰਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਇਹ ਲਗਭਗ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ ਬੈਲੇਟ ਪੇਪਰਾਂ ਰਾਹੀਂ ਹੀ ਹੋਣਗੀਆਂ। ਜਾਣਕਾਰੀ ਅਨੁਸਾਰ, ਪੰਜਾਬ ‘ਚ ਨਿਗਮ ਚੋਣਾਂ ‘ਚ ਧੱਕੇਸ਼ਾਹੀ ਨਾ ਹੋਣ ਅਤੇ ਚੋਣਾਂ ਨਿਰਪੱਖ ਢੰਗ ਨਾਲ ਕਰਵਾਉਣ ਲਈ ਮੁਹਾਲੀ ਦੀ ਐਡਵੋਕੇਟ ਰੂਚਿਕਾ ਗਰਗ ਨੇ ਪਟੀਸ਼ਨ ਦਾਖਲ ਕੀਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅੱਜ ਹਾਈਕੋਰਟ ਨੇ ਕਿਹਾ ਕਿ ਹੁਣ ਦੇਰ ਹੋ ਚੁੱਕੀ ਹੈ, ਕਿਉਂਕਿ ਚੋਣਾਂ ਦਾ ਪੂਰਾ ਸ਼ਡਿਊਲ ਜਾਰੀ ਹੋ ਚੁੱਕਿਆ ਹੈ ਅਤੇ ਹੁਣ ਇਸ ਮਾਮਲੇ ਵਿੱਚ ਦਖਲ ਦੇਣਾ ਠੀਕ ਨਹੀਂ ਹੈ।
Share this content:



Post Comment