Loading Now

ਹਾਈ ਕੋਰਟ ਨੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਹਾਈ ਕੋਰਟ ਨੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 13 ਦਸੰਬਰ – ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸੇਖੋਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਵੱਲੋਂ ਗੁਰਪ੍ਰੀਤ ਸਿੰਘ ਸੇਖੋਂ ਦਾ ਕੇਸ ਫਾਈਲ ਕੀਤਾ ਗਿਆ ਸੀ। ਹਾਈ ਕੋਰਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਐਸਐਚਓ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਗੁਰਪ੍ਰੀਤ ਸੇਖੋਂ ਦੇ ਬੇਲ ਬੌਂਡ ਲੈ ਕੇ ਉਸ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅਰਸ਼ਦੀਪ ਕਲੇਰ ਨੇ ਕਿਹਾ ਕਿ ਪੰਜਾਬ ਵਿੱਚ ਜ਼ੁਲਮ ਦਾ ਸ਼ਿਕਾਰ ਹਰ ਸਖ਼ਸ਼ ਨਾਲ ਅਕਾਲੀ ਦਲ ਚੱਟਾਨ ਵਾਂਗ ਖੜ੍ਹਾ ਹੈ।

ਕਾਬਿਲੇਗੌਰ ਹੈ ਕਿ ਗੁਰਪ੍ਰੀਤ ਸੇਖੋਂ ਫਿਰੋਜ਼ਪੁਰ ਦਿਹਾਤੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਅਕਾਲੀ ਦਲ ਦਾ ਸਮਰਥਨ ਪ੍ਰਾਪਤ ਹੈ। ਜਾਣਕਾਰੀ ਮੁਤਾਬਕ ਸੇਖੋਂ ਦੀਆਂ ਦੋ ਧਰਮ ਪਤਨੀਆਂ ਵੀ ਚੋਣ ਮੁਕਾਬਲੇ ਵਿੱਚ ਹਨ। ਇੱਕ ਜ਼ਿਲ੍ਹਾ ਪਰਿਸ਼ਦ ਜ਼ੋਨ ਤੋਂ ਅਤੇ ਦੂਜੀ ਬਲਾਕ ਕਮੇਟੀ ਦੀ ਚੋਣ ਤੋਂ ਉਮੀਦਵਾਰ ਹਨ। ਚੋਣ ਮਾਹੌਲ ਗਰਮ ਹੋਣ ਦੇ ਵਿਚਕਾਰ ਸੇਖੋਂ ਦੀ ਗ੍ਰਿਫਤਾਰੀ ਨਾਲ ਹਲਕੇ ਵਿੱਚ ਰਾਜਨੀਤਿਕ ਤਾਪਮਾਨ ਹੋਰ ਵੱਧ ਗਿਆ ਸੀ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ 7/51 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

Share this content:

Post Comment