Loading Now

ਹੁਸ਼ਿਆਰਪੁਰ ਨੂੰ 268 ਕਰੋੜ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਦਾ ਤੋਹਫਾ – ਮਾਨ

ਹੁਸ਼ਿਆਰਪੁਰ ਨੂੰ 268 ਕਰੋੜ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਦਾ ਤੋਹਫਾ – ਮਾਨ

ਹੁਸ਼ਿਆਰਪੁਰ, 8 ਅਪ੍ਰੈਲ –  (ਬਲਬੀਰ ਸੈਣੀ, ਓ ਪੀ ਰਾਣਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ ‘ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐੱਮ ਬੀ ਬੀ ਐੱਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓ ਪੀ ਡੀ, ਐੱਮ ਆਰ ਆਈ, ਸੀ ਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ।ਮਾਨ ਨੇ ਸ਼ਾਮ ਚੁਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈੱਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਅਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤੇ ਜਣੇਪਾ ਸੰਭਾਲ ਸੇਵਾਵਾਂ ਨਾਲ ਲੈਸ ਹੈ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾ ਹਲਕੇ ਵਿੱਚ ਸੱਤ ਹੋਰ ਹੈੱਲਥ ਤੇ ਵੈੱਲਨੈੱਸ ਕੇਂਦਰਾਂ ਦੇ ਨਾਲ-ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਪਹੁੰਚਾਉਣ ਲਈ 9.18 ਕਰੋੜ ਰੁਪਏ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ।

ਮਾਨ ਨੇ 99 ਕਰੋੜ ਰੁਪਏ ਦੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜੋ 105 ਕਿਲੋਮੀਟਰ ਲੰਮਾ ਕੋਰੀਡੋਰ ਹੈ, ਜੋ ਚੰਡੀਗੜ੍ਹ, ਪਠਾਨਕੋਟ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਪਰਕ ਵਧਾਉਣ, ਜੰਮੂ ਅਤੇ ਦਿੱਲੀ ਵਿਚਕਾਰ ਯਾਤਰਾ ਦੇ ਸਮੇਂ ਨੂੰ ਘਟਾਉਣ ਅਤੇ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਸੁਚਾਰੂ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ।ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ—ਆਜ਼ਾਦੀ ਤੋਂ ਬਾਅਦ ਦੇ 70 ਸਾਲਾਂ ਤੋਂ ਵੱਧ ਸਮੇਂ ਤੱਕ ਰਵਾਇਤੀ ਵਿਰੋਧੀ ਪਾਰਟੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇਨ੍ਹਾਂ ਪਾਰਟੀਆਂ ਦੀਆਂ ਪਿਛਾਖੜੀ ਅਤੇ ਵੰਡਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਰਫ਼ਤਾਰ ਤੋਂ ਪਛੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਨੁਕਸਾਨ ਝੱਲਣਾ ਪਿਆ ਸੀ। ਹਾਲਾਂਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਗਿਆ ਹੈ ਅਤੇ ਪਹਿਲੀ ਵਾਰ ਸੂਬਾ ਸਰਕਾਰ ਨੇ ਏਨੇ ਘੱਟ ਸਮੇਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।
ਉਨ੍ਹਾ ਕਿਹਾ, “’ਅੱਜ ਸ਼ਾਮ ਚੁਰਾਸੀ ਵਿਖੇ 385 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਇਸ ਖੇਤਰ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਣਗੇ। ਉਨ੍ਹਾ ਕਿਹਾ ਕਿ ਹੁਸ਼ਿਆਰਪੁਰ ਵਿਖੇ 268 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 300 ਬਿਸਤਰਿਆਂ ਵਾਲਾ ਹਸਪਤਾਲ ਬਣੇਗਾ, ਜੋ ਆਮ ਲੋਕਾਂ ਲਈ ਵੱਡਾ ਤੋਹਫ਼ਾ ਹੋਵੇਗਾ।ਮਾਨ ਨੇ ਕਿਹਾ, “”ਵਿਰੋਧੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ, ਕਿਉਂਕਿ ਉਹ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ। ਇਹ ਆਗੂ ਇਕ-ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੇ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇਕ-ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਵਾਰੀ-ਵਾਰੀ ਰਾਜ ਕਰਨ ਦੀਆਂ ਖੇਡਾਂ ਖੇਡਦੇ ਸਨ, ਪਰ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖ਼ਲ ਕਰ ਕੇ ਇਸ ਖੇਡ ਨੂੰ ਬੰਦ ਕਰ ਦਿੱਤਾ, ਜਿਸ ਨਾਲ ਆਮ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਹੋ ਰਹੀਆਂ ਹਨ।’

ਮੁੱਖ ਮੰਤਰੀ ਨੇ ਕਿਹਾ, “’ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਚੰਡੀਗੜ੍ਹ ਵਿੱਚ ਮੁੱਖ ਮੰਤਰੀਆਂ ਲਈ ਬਣੇ ਸਰਕਾਰੀ ਨਿਵਾਸ ਵਿੱਚ ਨਹੀਂ ਰਹੇ, ਇਸ ਦੀ ਬਜਾਏ ਇਹ ਆਗੂ ਆਪਣੇ ਹੀ ਮਹਿਲਾਂ ਵਰਗੇ ਘਰਾਂ ਵਿੱਚ ਰਹਿੰਦੇ ਸਨ, ਜੋ ਚੰਡੀਗੜ੍ਹ ਵਿੱਚ ਬਣਾਏ ਗਏ ਹਨ, ਕਿਉਂਕਿ ਉਹ ਸਰਕਾਰੀ ਘਰਾਂ ਵਿੱਚ ਆਰਾਮਦਾਇਕ ਮਹਿਸੂਸ ਨਹੀਂ ਕਰਦੇ ਸਨ। ਅਕਾਲੀਆਂ ਨੂੰ ਸੂਬੇ ਵਿੱਚ ਸ਼ਾਸਨ ਕਰਨ ਦੇ ਪੰਜ ਮੌਕੇ ਮਿਲੇ, ਪਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੇ ਲੋਕਾਂ ਅਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ।ਉਨ੍ਹਾ ਕਿਹਾ ਕਿ ਸਿਰਫ਼ ਇਹੀ ਨਹੀਂ, ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਧਰਮ ਨੂੰ ਵਰਤ ਕੇ ਲੋਕਾਂ ਨਾਲ ਧੋਖਾ ਕੀਤਾ। ਸਰਵਉੱਚ ਤਖ਼ਤਾਂ ਦੇ ਜਥੇਦਾਰ ਅਕਾਲੀ ਆਗੂਆਂ ਦੀਆਂ ਜੇਬਾਂ ‘ਚੋਂ ਚੁਣੇ ਜਾਂਦੇ ਰਹੇ ਹਨ।

Share this content:

Previous post

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

Next post

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ”

Post Comment