Loading Now

ਹੜ੍ਹਾਂ ਦੇ ਪਾਣੀ ’ਚ ਘਿਰਿਆ ਇਤਿਹਾਸ ਗੁਰਦੁਆਰਾ ਕਰਤਾਰਪੁਰ ਸਾਹਿਬ

ਹੜ੍ਹਾਂ ਦੇ ਪਾਣੀ ’ਚ ਘਿਰਿਆ ਇਤਿਹਾਸ ਗੁਰਦੁਆਰਾ ਕਰਤਾਰਪੁਰ ਸਾਹਿਬ

ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), 27 ਅਗਸਤ – ਬੀਤੇ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਰਸਾਤ ਦੇ ਕਾਰਨ ਰਾਵੀ ਦਰਿਆ ਵਿਚ ਆਏ ਪਾਣੀ ਦੇ ਉਛਾਲ ਕਾਰਨ ਇਤਿਹਾਸ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਪਾਣੀ ਭਰ ਗਿਆ ਹੈ। ਸੋਸ਼ਲ ਮੀਡੀਆ ’ਤੇ ਉਪਲਬਧ ਤਸਵੀਰਾਂ ਵਿਚ ਗੁਰਦੁਆਰਾ ਸਾਹਿਬ ਕੰਪਲੈਕਸ ਪੂਰੀ ਤਰ੍ਹਾਂ ਪਾਣੀ ਵਿਚ ਡੁੱਬਿਆ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰਬੀ ਪੰਜਾਬ ਤੋਂ ਰਾਵੀ ਦਰਿਆ ਵਿਚ ਪਾਣੀ ਛੱਡਣ ਕਾਰਨ ਰਾਵੀ ਦਾ ਪਾਣੀ ਉਛਾਲਾ ਮਾਰ ਗਿਆ ਤੇ ਪਾਣੀ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਦਾਖਲ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਹਿਲੀ ਮੰਜ਼ਿਲ ’ਤੇ ਸੁਰੱਖਿਅਤ ਹਨ।

Share this content:

Post Comment