Loading Now

ਹੜ ਪ੍ਰਭਾਵਿਤ ਇਲਾਕੇ ਵਿੱਚ ਰੈਡ ਕ੍ਰਾਸ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਲਗਾਇਆ ਖੂਨਦਾਨ ਦਾ ਕੈਂਪ

ਹੜ ਪ੍ਰਭਾਵਿਤ ਇਲਾਕੇ ਵਿੱਚ ਰੈਡ ਕ੍ਰਾਸ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਲਗਾਇਆ ਖੂਨਦਾਨ ਦਾ ਕੈਂਪ

28-Sept-PN-3-blood-donate-ajnala-1024x768 ਹੜ ਪ੍ਰਭਾਵਿਤ ਇਲਾਕੇ ਵਿੱਚ ਰੈਡ ਕ੍ਰਾਸ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਲਗਾਇਆ ਖੂਨਦਾਨ ਦਾ ਕੈਂਪ
ਅਜਨਾਲਾ ਵਿਖੇ ਲੱਗੇ ਖੂਨਦਾਨ ਕੈਂਪ ਵਿੱਚ ਖੂਨ ਦਾਨ ਕਰਦੇ ਹੋਏ ਐਸਡੀਐਮ ਸ੍ਰੀ ਰਵਿੰਦਰ ਸਿੰਘ
ਅੰਮ੍ਰਿਤਸਰ, 29 ਸਤੰਬਰ ( ਗਿਆਨ ਸਿੰਘ ਏ.ਡੀ.ਪੀ ਨਿਊਜ਼) – ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਖੂਨਦਾਨ ਕੈਂਪ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਹੜ ਪ੍ਰਭਾਵਿਤ ਇਲਾਕੇ ਅਜਨਾਲਾ ਵਿੱਚ ਲਗਾਇਆ ਗਿਆ। ਇਸ ਵਿੱਚ ਸਵੈ ਇੱਛਾ ਨਾਲ ਨੌਜਵਾਨਾਂ ਅਤੇ ਹੋਰ ਵਲੰਟੀਅਰਾਂ ਨੇ ਖੂਨ ਦਾਨ ਕੀਤਾ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਰੈਡ ਕ੍ਰਾਸ ਦੇ ਸੈਕਟਰੀ ਸ੍ਰੀ ਸੈਮਸਨ ਮਸੀਹ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਜਿੱਥੇ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦੀ ਸਹਾਇਤਾ ਕਰ ਰਿਹਾ ਹੈ, ਉੱਥੇ ਅਸੀਂ ਇਸ ਇਲਾਕੇ ਵਿੱਚ ਲੋੜਵੰਦ ਲੋਕਾਂ ਨੂੰ ਖੂਨ ਤੱਕ ਦੇਣ ਲਈ ਇਹ ਉਪਰਾਲਾ ਕੀਤਾ ਹੈ। ਉਹਨਾਂ ਕਿਹਾ ਕਿ ਅਕਸਰ ਕਿਸੇ ਹਾਦਸੇ ਜਾਂ ਬਿਮਾਰੀ ਵਿੱਚ ਖੂਨ ਦੀ ਲੋੜ ਪੈਂਦੀ ਹੈ ਤਾਂ ਕਿਸੇ ਨੂੰ ਇਸ ਘਾਟ ਨਾ ਰਹੇ ਇਸ ਲਈ ਅਸੀਂ ਲੋਕਾਂ ਦੇ ਸਾਥ ਨਾਲ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਇਹ ਉਪਰਾਲਾ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਐਸਡੀਐਮ ਅਜਨਾਲਾ ਸ੍ਰੀ ਰਵਿੰਦਰ ਸਿੰਘ ਜੋ ਕਿ ਲਗਾਤਾਰ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਹਨ, ਨੇ ਵੀ ਪਹੁੰਚ ਕੇ ਖੂਨਦਾਨ ਕੀਤਾ। ਇਸ ਮੌਕੇ ਪ੍ਰਭਾਵਿਤ ਇਲਾਕੇ ਤੋਂ ਵੀ ਵੱਡੀ ਗਿਣਤੀ ਵਿੱਚ ਨੌਜਵਾਨ ਖੂਨਦਾਨ ਦੇਣ ਲਈ ਪਹੁੰਚੇ, ਜਿੰਨਾਂ ਵਿੱਚ ਗੁਰਜੰਟ ਸਿੰਘ ਸੋਹੀ, ਬਿਕਰਮਜੀਤ ਸਿੰਘ ਅਤੇ ਹੋਰ ਨਾਮ ਵਰਣਨ ਯੋਗ ਹਨ।

Share this content:

Post Comment