Loading Now

ਅਕਾਲੀ ਦਲ ਵੱਲੋਂ 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਐਲਾਨ

ਅਕਾਲੀ ਦਲ ਵੱਲੋਂ 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਐਲਾਨ

ਚੰਡੀਗੜ੍ਹ, 12 ਸਤੰਬਰ – ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਵੱਲੋਂ ਲਗਾਤਾਰ ਸਰਗਰਮੀ ਵਿਖਾਈ ਜਾ ਰਹੀ ਹੈ। ਐਤਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਚੋਣ ਮੈਨੀਫੈਸਟੋ ਲਈ 9 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਕਮੇਟੀ ਦੀ ਅਗਵਾਈ ਲਈ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਵੱਜੋਂ ਨਿਯੁਕਤ ਕੀਤਾ ਗਿਆ ਹੈ।

ਕਮੇਟੀ ‘ਚ ਹੋਰ ਕਿਹੜੇ ਮੈਂਬਰ ?

ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਸ਼ਾਮਲ ਹਨ।

ਵੱਖ ਵੱਖ ਪਾਰਟੀ ਵਿੰਗਾਂ ਦੇ ਪ੍ਰਧਾਨ ਹੋਣਗੇ ‘ਸਪੈਸ਼ਲ ਇਨਵਾਇਟੀ’

ਪਾਰਟੀ ਦੇ ਵੱਖ-ਵੱਖ ਵਿੰਗਾਂ—ਜਿਨ੍ਹਾਂ ਵਿੱਚ ਯੂਥ, ਮਹਿਲਾ, ਟਰੇਡ ਐਂਡ ਇੰਡਸਟਰੀ, ਲੀਗਲ, SOI, ਕਰਮਚਾਰੀ, ਸਾਬਕਾ ਸੈਨਿਕ ਅਤੇ ਘੱਟ ਗਿਣਤੀ ਵਿੰਗ ਸ਼ਾਮਲ ਹਨ—ਦੇ ਪ੍ਰਧਾਨਾਂ ਨੂੰ ਕਮੇਟੀ ਵਿੱਚ ਵਿਸ਼ੇਸ਼ ਸੱਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਕੀ ਕਰੇਗੀ ਕਮੇਟੀ ?

ਇਹ ਕਮੇਟੀ ਪੂਰੇ ਪੰਜਾਬ ਦਾ ਦੌਰਾ ਕਰੇਗੀ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ, ਕਰਮਚਾਰੀਆਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਆਪਕ ਤੌਰ ’ਤੇ ਵਿਚਾਰ-ਵਟਾਂਦਰਾ ਕਰੇਗੀ। ਕਮੇਟੀ ਵੱਲੋਂ ਲੋਕਾਂ ਦੀਆਂ ਉਮੀਦਾਂ, ਚਿੰਤਾਵਾਂ ਅਤੇ ਤਰਜੀਹਾਂ ਨੂੰ ਸਮਝਣ ਲਈ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਲਏ ਜਾਣਗੇ। ਇਨ੍ਹਾਂ ਵਿਚਾਰਾਂ ਅਤੇ ਸੁਝਾਵਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਨੂੰ ਤਿਆਰ ਕਰਨ ਵਿੱਚ ਅਹਿਮ ਆਧਾਰ ਬਣਾਇਆ ਜਾਵੇਗਾ।

Share this content:

Post Comment