Loading Now

ਅਕਾਲੀ ਦਲ ਸਿਰਫ਼ ਸੱਤਾ ਲਈ ਭਾਜਪਾ ਨਾਲ ਗੱਠਜੋੜ ਦੀ ਤਿਆਰੀ ‘ਚ – ਮੁੱਖ ਮੰਤਰੀ ਮਾਨ

ਅਕਾਲੀ ਦਲ ਸਿਰਫ਼ ਸੱਤਾ ਲਈ ਭਾਜਪਾ ਨਾਲ ਗੱਠਜੋੜ ਦੀ ਤਿਆਰੀ ‘ਚ – ਮੁੱਖ ਮੰਤਰੀ ਮਾਨ

ਸੰਗਰੂਰ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨ ਮੁੜ ਲਾਗੂ ਕਰਨ ਦੀ ਸ਼ਰਤ ’ਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਨ ਦੀ ਤਿਆਰੀ ’ਚ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਜਾਨਾਂ ਗਈਆਂ ਸਨ। ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਕੇ ਭਾਜਪਾ ਨੂੰ ਵੋਟ ਨਹੀਂ ਪਾਉਣਗੇ। ਮੁੱਖ ਭਗਵੰਤ ਮਾਨ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿੱਚ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਸਿਰਫ਼ ਸੱਤਾ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤਿਆਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗੱਠਜੋੜ ਦਾ ਕੋਈ ਵਿਚਾਰਧਾਰਕ ਆਧਾਰ ਜਾਂ ਲੋਕ ਭਲਾਈ ਦਾ ਏਜੰਡਾ ਨਹੀਂ, ਸਗੋਂ ਇਸ ਦਾ ਮਕਸਦ ਸੱਤਾ ਹਾਸਲ ਕਰਨਾ ਹੈ।  ਉਨ੍ਹਾਂ ਕਾਂਗਰਸ ਨੂੰ ਅੰਦਰੂਨੀ ਕਲੇਸ਼ ਨਾਲ ਜੂਝਦੀ ਹੋਈ ਪਾਰਟੀ ਕਰਾਰ ਦਿੱਤਾ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ।

 

Share this content:

Post Comment