Loading Now

ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਗਿੱਦੜਬਾਹਾ ਤੋਂ ਵੀ ਚੋਣ ਲੜਾਂਗਾ: ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ

ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਗਿੱਦੜਬਾਹਾ ਤੋਂ ਵੀ ਚੋਣ ਲੜਾਂਗਾ: ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ

ਗਿੱਦੜਬਾਹਾ, 9 ਦਸੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਸ਼੍ਰੋਮਣੀ ਅਕਾਲੀ ਦਲ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਗਿੱਦੜਬਾਹਾ ਤੋਂ ਵੀ ਚੋਣ ਲੜਨਗੇ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਐਲਾਨ ਇਥੇ ਪਾਰਟੀ ਦਫਤਰ ਦੇ ਉਦਘਾਟਨ ਮੌਕੇ ਪਾਰਟੀ ਵਰਕਰਾਂ ਵੱਲੋਂ ਕੀਤੀ ਮੰਗ ਦੇ ਜਵਾਬ ਵਿਚ ਕੀਤਾ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹਰਦੀਪ ਸਿੰਘ ਢਿੱਲੋਂ ਸਮੇਤ ਜਿਹੜੇ ਲੋਕਾਂ ਨੇ ਵੀ ਪਾਰਟੀ ਨਾਲ ਗੱਦਾਰੀ ਕੀਤੀ ਹੈ, ਉਹਨਾਂ ਨੂੰ ਮੁੜ ਪਾਰਟੀ ਵਿਚ ਨਹੀਂ ਲਿਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਇਸ ਹਲਕੇ ਤੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਰਹੇ ਉਮੀਦਵਾਰਾਂ ਨਾਲ ਵੀ ਮੁਲਾਕਾਤ ਕੀਤੀ। ਉਹਨਾਂ ਕਿਹਾ ਕਿ ਪੰਚਾਇਤੀ ਰਾਜ ਚੋਣਾਂ ਪਾਰਟੀ ਵਾਸਤੇ ਪਰਖ਼ ਦੀ ਘੜੀ ਹਨ ਤੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੀ ਹਮਾਇਤ ਕਰਨ ਤਾਂ ਜੋ ਪਾਰਟੀ ਉਮੀਦਵਾਰ ਜੇਤੂ ਹੋ ਕੇ ਨਿਤਰਣ। ਸਰਦਾਰ ਬਾਦਲ ਨੇ ਮਾਲਵਾ ਪਬਲਿਕ ਸਕੂਲ ਦੇ ਸਥਾਪਨਾ ਦਿਵਸ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ।

Share this content:

Post Comment