Loading Now

ਅਜਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਮੋਗਾ ਵੱਲੋਂ ਪਹਿਲਾ ਹਾਕੀ ਟੂਰਨਾਮੈਂਟ ਪਿੰਡ ਵਾਰ ਖਾਲਸਾ ਸਕੂਲ ਵਿੱਚ ਦੀ ਕੀਤੀ ਸ਼ਾਨਦਾਰ ਸ਼ੁਰੂਆਤ

ਅਜਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਮੋਗਾ ਵੱਲੋਂ ਪਹਿਲਾ ਹਾਕੀ ਟੂਰਨਾਮੈਂਟ ਪਿੰਡ ਵਾਰ ਖਾਲਸਾ ਸਕੂਲ ਵਿੱਚ ਦੀ ਕੀਤੀ ਸ਼ਾਨਦਾਰ ਸ਼ੁਰੂਆਤ

*ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਮੋਗਾ, 14 ਫਰਵਰੀ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਅਜਾਦ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ:) ਮੋਗਾ ਵੱਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਪਹਿਲਾ ਹਾਕੀ ਟੂਰਨਾਮੈਂਟ ਪਿੰਡ ਵਾਰ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੇ ਖੇਡ ਮੈਦਾਨ ਵਿੱਚ ਅੱਜ 13 ਫਰਵਰੀ ਤੋਂ ਸ਼ਾਨਦਾਰ ਸ਼ੁਰੂਆਤ ਕੀਤੀ ਜੋ 14 ਅਤੇ 15 ਫਰਵਰੀ ਤੱਕ ਵੱਡੇ ਪੱਧਰ ‘ਤੇ ਚੱਲੇਗਾ । ਇਸ ਸ਼ਾਨਦਾਰ ਖੇਡ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਵਿਸ਼ੇਸ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਜੀਤ ਸਿੰਘ ਸੰਨੀ ਗਿੱਲ ਨੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਵੀ ਕੀਤੀ।

ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਲਈ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਬੁਰਾਈਆਂ ਅਤੇ ਗਲਤ ਰਸਤੇ ਤੋਂ ਦੂਰ ਰੱਖਣ ਦਾ ਸਭ ਤੋਂ ਮਜ਼ਬੂਤ ਸਾਧਨ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਿੰਡ ਪੱਧਰੀ ਟੂਰਨਾਮੈਂਟ ਪੇਂਡੂ ਖੇਤਰਾਂ ਦੀ ਖੇਡ ਪ੍ਰਤਿਭਾ ਨੂੰ ਉਭਾਰਨ, ਨਿਖ਼ਾਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸੰਨੀ ਗਿੱਲ ਨੇ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਵਲਮੀ, ਸਮੂਹ ਅਹੁਦੇਦਾਰਾਂ ਅਤੇ ਐਨ ਆਰ ਆਈ ਵੀਰਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਲਈ ਪ੍ਰੇਰਣਾਦਾਇਕ ਹਨ ਅਤੇ ਹੋਰ ਕਲੱਬਾਂ ਲਈ ਵੀ ਮਿਸਾਲ ਬਣਦੇ ਹਨ।

ਉਨ੍ਹਾਂ ਨੇ ਟੂਰਨਾਮੈਂਟ ਦੀ ਸਫਲਤਾ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਖਾਲਸਾ ਸਕੂਲ ਦੀ ਗਰਾਂਊਡ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ ਤੇ ਇਸ ਦਾ ਨਵੀਨੀਕਰਨ ਇਸ ਢੰਗ ਦਾ ਹੋਵੇਗਾ ਕਿ ਇਸ ਹਾਕੀ ਦੇ ਗਰਾਂਊਂਡ ਵਿੱਚ ਕੌਮਾਂਤਰੀ ਪੱਧਰ ਦੇ ਮੁਕਾਬਲੇ ਕਰਵਾ ਸਕੀਏ ਤੇ ਆਧੁਨਿਕ ਲਾਈਟਾਂ ਲਗਾਈਆਂ ਜਾਣਗੀਆਂ ਤਾਂ ਕਿ ਦਿਨ ਰਾਤ ਮੈਚ ਖੇਡੇ ਜਾਣ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹਾਕੀ ਲਈ ਅਤੇ ਮਾਂ ਖੇਡ ਕਬੱਡੀ ਲਈ ਵਿਸ਼ੇਸ ਉਪਰਾਲੇ ਕਰੇਗੀ। ਇਸ ਮੌਕੇ ਇਲਾਕੇ ਦੀਆਂ ਵੱਡੀਆਂ ਸਖਸ਼ੀਅਤਾਂ, ਖੇਡ ਪ੍ਰੇਮੀ, ਕਲੱਬ ਦੇ ਮੈਂਬਰ ਅਤੇ ਨੌਜਵਾਨ ਖਿਡਾਰੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ, ਜਿਸ ਨਾਲ ਮੈਦਾਨ ਵਿੱਚ ਖੇਡਾਂ ਪ੍ਰਤੀ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਨਜ਼ਰ ਆਇਆ ।

Share this content:

Post Comment