ਅਧਿਆਪਕ-ਮਾਪੇ ਮਿਲ਼ਨੀ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਹਦੀਆਬਾਦ ਵਿੱਚ ਸਫ਼ਲਤਾਪੂਰਵਕ ਆਯੋਜਿਤ

ਹਦੀਆਬਾਦ, 17 ਅਕਤੂਬਰ — ਪੀ.ਐੱਮ.ਸ਼੍ਰੀ ਸਰਕਾਰੀ ਹਾਈ ਸਕੂਲ ਹਦੀਆਬਾਦ ਵਿੱਚ ਅੱਜ ਅਧਿਆਪਕ-ਮਾਪੇ ਮਿਲ਼ਨੀ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ਼ ਉਹਨਾਂ ਦੇ ਸਰਬਪੱਖੀ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਮਾਪਿਆਂ ਵੱਲੋਂ ਇਸ ਮਿਲ਼ਨੀ ਵਿੱਚ ਬਹੁਤ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਅਧਿਆਪਕਾਂ ਨਾਲ ਖੁੱਲ੍ਹੇ ਦਿਲ ਨਾਲ਼ ਆਪਣੇ ਵਿਚਾਰ ਸਾਂਝੇ ਕੀਤੇ ਗਏ। ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਪਰਮਜੀਤ ਰਾਣਾ ਨੇ ਦੱਸਿਆ ਕਿ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਹ ਅਧਿਆਪਕ-ਮਾਪੇ ਮਿਲ਼ਨੀ ਕਰਵਾਈ ਗਈ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਿੱਖਿਆਤਮਕ ਅਤੇ ਸਮਾਜਿਕ ਵਿਕਾਸ ਵਿੱਚ ਮਾਪਿਆਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ।
ਇਸ ਦੌਰਾਨ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਿੱਖਿਆ ਸੰਬੰਧੀ ਐਪਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮਾਪਿਆਂ ਨੂੰ ਇੰਗਲਿਸ਼ ਹੈਲਪਰ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।ਸਤੰਬਰ ਪ੍ਰੀਖਿਆਵਾਂ ਦੇ ਨਤੀਜਿਆਂ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਜਮਾਤੀ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਸਿੱਖਣ ਦੇ ਮਾਹੌਲ ਅਤੇ ਸਕੂਲ ਦੇ ਵਿਕਾਸ ਕਾਰਜਾਂ ਵਿੱਚ ਹੋਰ ਜ਼ਿਆਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ।ਸ਼੍ਰੀਮਤੀ ਪਰਮਜੀਤ ਰਾਣਾ ਨੇ ਅਧਿਆਪਕ-ਮਾਪੇ ਮਿਲ਼ਨੀ ਨੂੰ ਸਫ਼ਲ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਸਮੂਹ ਸਟਾਫ਼ ਮੈਂਬਰਾਂ — ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਅਨੁਰਾਧਾ ਮੰਡਵਾਲ, ਸ੍ਰੀਮਤੀ ਨਵਜੋਤ ਕਿਰਨ, ਸ੍ਰੀਮਤੀ ਸਤਨਾਮ ਕੌਰ, ਸ੍ਰੀਮਤੀ ਸੋਨੀਆ, ਸ੍ਰੀਮਤੀ ਗੁਰਪ੍ਰੀਤ ਕੌਰ, ਸ. ਅਮਨਦੀਪ ਸਿੰਘ, ਸ੍ਰੀ ਰਾਜੀਵ ਸੋਨੀ, ਸ੍ਰੀਮਤੀ ਹਰਮੀਤ ਕੌਰ ਅਤੇ ਸ੍ਰੀਮਤੀ ਨਿਸ਼ੀ ਸੈਣੀ — ਦੀ ਭਰਪੂਰ ਸ਼ਲਾਘਾ ਕੀਤੀ।ਅੰਤ ਵਿੱਚ ਉਹਨਾਂ ਨੇ ਸਮੂਹ ਵਿਦਿਆਰਥੀਆਂ ਦੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਇਸ ਮਿਲ਼ਨੀ ਨੂੰ ਸਫ਼ਲ ਬਣਾਇਆ।
Share this content:


Post Comment