ਅਬੋਹਰ ‘ਚ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਪੁਲਿਸ ਐਨਕਾਊਂਟਰ ‘ਚ ਹੋਏ ਢੇਰ
ਅਬੋਹਰ, 9 ਜੁਲਾਈ – ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਪੁਲਿਸ ਆਪਣੇ ਨਾਲ ਲੈ ਗਈ ਸੀ। ਇਸ ਦੌਰਾਨ ਦੋਸ਼ੀਆਂ ਦੀ ਪੁਲਿਸ ਨਾਲ ਮੁਠਭੇੜ ਹੋਈ ਜਿਸ ਵਿੱਚ ਦੋਵੇਂ ਦੋਸ਼ੀ ਮਾਰੇ ਗਏ।
ਇਸ ਐਨਕਾਊਂਟਰ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ। ਜ਼ਖਮੀ ਸੀਨੀਅਰ ਪੁਲਿਸ ਕਾਂਸਟੇਬਲ ਮਨਿੰਦਰ ਸਿੰਘ ਦੀ ਬਾਂਹ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਾਰੇ ਗਏ ਦੋਸ਼ੀਆਂ ਵਿੱਚ ਰਾਮ ਰਤਨ ਵਾਸੀ ਪਟਿਆਲਾ ਅਤੇ ਜਸਬੀਰ ਸਿੰਘ,ਵਾਸੀ ਮਰਦਨਪੁਰ ਸ਼ਾਮਲ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਸੰਜੇ ਵਰਮਾ ਕਤਲ ਕੇਸ ਵਿੱਚ ਸ਼ਾਮਲ ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਅਬੋਹਰ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੱਤੀ ਸੀ। ਦੋਸ਼ੀ ਦੇਰ ਸ਼ਾਮ ਇੱਕ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ ਸਨ।
Share this content:


Post Comment