Loading Now

ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਮੁੜ ਝਟਕਾ, ਜ਼ਮਾਨਤ ਅਰਜ਼ੀ ਫਿਰ ਤੋਂ ਹੋਈ ਰੱਦ

ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਮੁੜ ਝਟਕਾ, ਜ਼ਮਾਨਤ ਅਰਜ਼ੀ ਫਿਰ ਤੋਂ ਹੋਈ ਰੱਦ

ਬਠਿੰਡਾ, 22 ਜੁਲਾਈ – ਬਠਿੰਡਾ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ ‘ਤੇ ਅੱਜ (22 ਜੁਲਾਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੁਬਾਰਾ ਸੁਣਵਾਈ ਹੋਈ। ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਫਿਰ ਤੋਂ ਰੱਦ ਕਰ ਦਿੱਤਾ ਹੈ। ਸੋਮਵਾਰ ਨੂੰ ਵੀ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਨੇ ਵਕੀਲਾਂ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦਾ ਪੱਖ ਦੁਬਾਰਾ ਸੁਣਿਆ ਜਾਵੇ। ਇਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਸੀ ਤੇ ਜਿਸਨੂੰ ਅੱਜ ਰੱਦ ਕਰ ਦਿੱਤਾ ਗਿਆ।

ਜ਼ਿਕਰ ਕਰ ਦਈਏ ਕਿ ਅਮਨਦੀਪ ਕੌਰ ਉਦੋਂ ਸੁਰਖੀਆਂ ਵਿੱਚ ਆਈ ਜਦੋਂ 2 ਅਪ੍ਰੈਲ 2025 ਨੂੰ ਬਠਿੰਡਾ ਵਿੱਚ ਉਸਨੂੰ ਕਾਲੀ ਮਹਿੰਦਰਾ ਥਾਰ ਤੋਂ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਸਨੂੰ ਉਸੇ ਦਿਨ ਮੁਅੱਤਲ ਤੇ ਬਰਖਾਸਤ ਕਰ ਦਿੱਤਾ ਗਿਆ। ਇਹ ਮਾਮਲਾ ਹੌਲੀ-ਹੌਲੀ ਹਾਈ-ਪ੍ਰੋਫਾਈਲ ਹੋ ਗਿਆ। ਇਸ ਤੋਂ ਬਾਅਦ ਅਮਨਦੀਪ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸਨੂੰ ਇੱਕ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਹਾਲਾਂਕਿ ਅਦਾਲਤ ਦਾ ਪੂਰਾ ਹੁਕਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਜ਼ਮਾਨਤ ਪਟੀਸ਼ਨ ਰੱਦ ਹੋਣ ਨੂੰ ਇੱਕ ਝਟਕਾ ਮੰਨਿਆ ਜਾ ਰਿਹਾ ਹੈ।

Share this content:

Post Comment