ਅਮਰੀਕਾ ਨੇ ਰੂਸ ਤੋਂ ਤੇਲ ਖਰੀਦਣ ਲਈ 30 ਦਿਨ ਦੀ ਦਿੱਤੀ ‘ਸਪੈਸ਼ਲ ਛੋਟ’
6, ਮਾਰਚ – ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ ਭਾਰਤ ਤੇਲ ਸੰਕਟ ਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਇਸ ਦੌਰਾਨ, ਅਮਰੀਕਾ ਨੇ ਭਾਰਤ ਬਾਰੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਅਮਰੀਕਾ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ਤੋਂ 30 ਦਿਨਾਂ ਦੀ ਅਸਥਾਈ ਛੋਟ ਦਿੱਤੀ ਹੈ।
ਅਮਰੀਕਾ ਵੱਲੋਂ ਪਹਿਲਾਂ ਭਾਰਤ ‘ਤੇ ਰੂਸੀ ਤੇਲ ਦਰਾਮਦ ਘਟਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ, ਪਰ ਹੁਣ ਭਾਰਤੀ ਰਿਫਾਇਨਰੀਆਂ ਨੂੰ ਰੂਸੀ ਤੇਲ ਖਰੀਦਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਸਮੁੰਦਰ ਵਿੱਚ ਫਸੇ ਰੂਸੀ ਟੈਂਕਰਾਂ (ਤੇਲ ਜਹਾਜ਼ਾਂ) ਨੂੰ ਰਾਹਤ ਮਿਲੇਗੀ, ਜਿਨ੍ਹਾਂ ਦੇ ਖਰੀਦਦਾਰ ਨਹੀਂ ਮਿਲ ਰਹੇ ਸਨ।
Share this content:


Post Comment