Loading Now

ਅਮ੍ਰਿੰਤਸਰ ‘ਚ ਇਨਫਲੂਐਂਸਰ Mad Sandhu ਦਾ ਗੋਲੀਆਂ ਮਾਰ ਕੇ ਕਤਲ

ਅਮ੍ਰਿੰਤਸਰ ‘ਚ ਇਨਫਲੂਐਂਸਰ Mad Sandhu ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 5 ਅਕਤੂਬਰ – ਸੋਸ਼ਲ ਮੀਡੀਆ ਇੰਫਲੂਐਂਸਰ ਮਧੁਸੂਦਨ ਉਰਫ਼ ਮੈਡ ਸੰਧੂ ਦੀ ਸ਼ਨੀਵਾਰ ਸ਼ਾਮ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਿਦੇਸ਼ ਵਿੱਚ ਬੈਠੇ ਗੋਲਡੀ ਢਿੱਲੋਂ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਘਟਨਾ ਸਥਾਨ ‘ਤੇ ਪਹੁੰਚ ਕੇ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ। ਉੱਥੇ ਹੀ, ਪਰਿਵਾਰਕ ਦੇ ਇੱਕ ਕਰੀਬੀ ਦੋਸਤ ਨੇ ਦੱਸਿਆ ਕਿ ਮੈਡ ਸੰਧੂ ਦੀ ਆਉਣ ਵਾਲੇ ਦਿਨਾਂ ਵਿੱਚ ‘ਬਿੱਗ ਬੌਸ’ ਵਿੱਚ ਐਂਟਰੀ ਹੋਣ ਵਾਲੀ ਸੀ। ਇਸ ਨੂੰ ਲੈ ਕੇ ਸ਼ੋਅ ਦੇ ਨਿਰਮਾਤਾਵਾਂ ਨਾਲ ਗੱਲਬਾਤ ਵੀ ਹੋ ਚੁੱਕੀ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੈਡ ਨੂੰ 29 ਅਕਤੂਬਰ ਨੂੰ ਉੱਥੇ ਪਹੁੰਚਣਾ ਸੀ ਅਤੇ ਫਿਰ ਸ਼ੋਅ ਕਰਨਾ ਸੀ।

ਨਮ ਅੱਖਾਂ ਨਾਲ ਦਿੱਤੀ ਵਿਦਾਈ

ਮੈਡ ਸੰਧੂ ਦਾ ਅੰਤਿਮ ਸੰਸਕਾਰ ਐਤਵਾਰ ਸ਼ਾਮ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਨੇੜੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੇ ਉਸ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਪਰਿਵਾਰਕ ਮੈਂਬਰ ਗੱਲ ਕਰ ਰਹੇ ਸਨ ਕਿ ਮੈਡ ਨੂੰ ਤਿੰਨ ਗੋਲੀਆਂ ਲੱਗੀਆਂ ਸਨ। ਦੋ ਗੋਲੀਆਂ ਆਰ-ਪਾਰ ਹੋ ਗਈਆਂ ਅਤੇ ਇੱਕ ਗੋਲੀ ਸਰੀਰ ਦੇ ਅੰਦਰ ਹੀ ਰਹਿ ਗਈ।
ਦੋ ਗੈਂਗ ਨੇ ਲਈ ਕਤਲ ਦੀ ਜ਼ਿੰਮੇਵਾਰੀ
ਮੈਡ ਦੇ ਕਤਲ ਦੀ ਜ਼ਿੰਮੇਵਾਰੀ ਦੋ ਗੈਂਗ ਨੇ ਲਈ ਹੈ। ਕਤਲ ਦੇ ਤੁਰੰਤ ਬਾਅਦ ਵਿਦੇਸ਼ ਬੈਠੇ ਪਟਿਆਲਾ ਦੇ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਕੀਤੀ ਸੀ। ਇਸ ਤੋਂ ਬਾਅਦ ਐਤਵਾਰ ਨੂੰ ਲੱਕੀ ਜੋਹਲ ਸਪੇਨ ਨੇ ਵੀ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਂਦਿਆਂ ਇੱਕ ਵਾਇਸ ਮੈਸੇਜ ਵੀ ਵਾਇਰਲ ਹੋ ਰਿਹਾ ਹੈ।

Share this content:

Post Comment