ਅਰਬ ਦੇਸ਼ਾਂ `ਚ ਜੰਗ ਕਾਰਨ ਫਸੇ ਪੰਜਾਬੀਆਂ ਲਈ ਸਰਕਾਰ ਵੱਲੋਂ 24/7 ਹੈਲਪਲਾਈਨ ਨੰਬਰ ਜਾਰੀ
ਅੰਮ੍ਰਿਤਸਰ, 4 ਮਾਰਚ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਨੇ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 `ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰਬਰ +91 94787 79112 `ਤੇ ਮੈਸੇਜ ਭੇਜ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਿਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ `ਤੇ ਕਾਲ ਕਰ ਸਕਦੇ ਹਨ। ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
Share this content:


Post Comment