ਅਹਿਮਦਾਬਾਦ ਹਾਦਸਾ: ਫੋਰੈਂਸਿਕ ਟੀਮ ਹਾਦਸੇ ਵਾਲੀ ਥਾਂ ’ਤੇ ਪਹੁੰਚੀ
ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਹਿਮਦਾਬਾਦ ਹਵਾਈ ਅੱਡੇ ’ਤੇ ਪਹੁੰਚੇ ਅਤੇ ਏਅਰ ਇੰਡੀਆ ਦੀ ਉਡਾਣ AI171 ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਹੈ। ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਵਧੇਰੇ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਯਾਤਰੀ ਹੌਟਲਾਈਨ ਨੰਬਰ 1800 5691 444 ਸਥਾਪਤ ਕੀਤਾ ਹੈ। ਟਾਟਾ ਸਮੂਹ ਨੇ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
Share this content:


Post Comment