Loading Now

ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ

ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ

21,ਨਵੰਬਰ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ‘ਚ ਲੋਕ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਇਸ ਮੌਕੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਅੰਤਿਮ ਯਾਤਰਾ ‘ਚ ਸ਼ਾਮਲ ਹੋਣ ਲਈ ਪਹੁੰਚੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਦੀ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੇ ਹਨ।

ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦੀ ਕੀਤੀ ਮੰਗ

ਰਿਹਾਈ ਦੇ ਮੁੱਦੇ ‘ਤੇ ਗੱਲ ਕਰਦਿਆਂ ਭੀਮ ਸਿੰਘ ਨੇ ਮੰਗ ਕੀਤੀ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਲੰਬੇ ਸਮੇਂ ਤੋਂ ਬੰਦ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਵੱਡੇ ਪੱਧਰ ‘ਤੇ ਮੋਰਚੇ ਲਗਾਏ ਜਾ ਚੁੱਕੇ ਹਨ, ਪਰ ਸਰਕਾਰਾਂ ਵੱਲੋਂ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ।

ਚੁਣੀਆਂ ਹੋਈਆਂ ਸਰਕਾਰਾਂ ਦੀ ਕਾਰਜਪ੍ਰਣਾਲੀ ‘ਤੇ ਚੁੱਕੇ ਸਵਾਲ

ਭੀਮ ਸਿੰਘ ਨੇ ਮੌਜੂਦਾ ਸਰਕਾਰਾਂ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਦੇਸ਼ ‘ਤੇ ਅੰਗਰੇਜ਼ਾਂ ਤੇ ਮੁਗਲਾਂ ਵਰਗੀਆਂ ਵਿਦੇਸ਼ੀ ਤਾਕਤਾਂ ਦਾ ਰਾਜ ਹੁੰਦਾ ਸੀ, ਪਰ ਅੱਜ ਦੇਸ਼ ਵਿੱਚ ਲੋਕਾਂ ਵੱਲੋਂ ਚੁਣੀਆਂ ਹੋਈਆਂ ਲੋਕਤੰਤਰੀ ਸਰਕਾਰਾਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰਕਾਰਾਂ ਨੂੰ ਕਾਨੂੰਨ ਨੂੰ ਛਿੱਕੇ ‘ਤੇ ਨਹੀਂ ਟੰਗਣਾ ਚਾਹੀਦਾ ਤੇ ਲੋਕਾਂ ਦੀਆਂ ਭਾਵਨਾਵਾਂ ਤੇ ਅਧਿਕਾਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਅਖੀਰ ‘ਚ ਉਨ੍ਹਾਂ ਨੇ ਇੱਕ ਵਾਰ ਫਿਰ ਸਰਕਾਰ ਤੋਂ ਅਪੀਲ ਕੀਤੀ ਕਿ ਮਨੁੱਖੀ ਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਧਿਆਨ ‘ਚ ਰੱਖਦਿਆਂ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਤੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ।

Share this content:

Previous post

ਅਮਰੀਕਾ ‘ਚ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਮਾਮਲੇ ‘ਚ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 19 ਸਾਲ ਦੀ ਸਜ਼ਾ

Next post

ਵਿਸ਼ਵ ਪ੍ਰਸਿੱਧ ਚਿੱਤਰਕਾਰ ਸ੍ਰ.ਸੋਭਾ ਸਿੰਘ ਦੀ 125ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਚਿੱਤਰਕਲਾ ਮੁਕਾਬਲਾ ਕਰਵਾਇਆ

Post Comment