Loading Now

ਅੰਮ੍ਰਿਤਸਰ (ਅੰਦਰੂਨ ਸ਼ਹਿਰ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਮੀਟ ਦੀ ਵਿਕਰੀ ਤੇ ਵਰਤੋਂ ’ਤੇ ਪੂਰਨ ਪਾਬੰਦੀ

ਅੰਮ੍ਰਿਤਸਰ (ਅੰਦਰੂਨ ਸ਼ਹਿਰ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਮੀਟ ਦੀ ਵਿਕਰੀ ਤੇ ਵਰਤੋਂ ’ਤੇ ਪੂਰਨ ਪਾਬੰਦੀ

ਚੰਡੀਗੜ੍ਹ, 9 ਸਤੰਬਰ – ਪੰਜਾਬ ਸਰਕਾਰ ਨੇ ਸੂਬੇ ਦੇ ਤਿੰਨ ਪ੍ਰਮੁੱਖ ਪਵਿੱਤਰ ਸ਼ਹਿਰਾਂ ਵਿੱਚ ਮੀਟ ਦੀ ਵਿਕਰੀ ਅਤੇ ਵਰਤੋਂ ‘ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਮਗਰੋਂ ਲਾਗੂ ਕੀਤਾ ਗਿਆ ਹੈ। ਪ੍ਰਭਾਵਿਤ ਖੇਤਰ: ਜ਼ਿਲ੍ਹਾ ਅੰਮ੍ਰਿਤਸਰ ਦਾ ਅੰਦਰੂਨ ਸ਼ਹਿਰ (ਚਾਰਦੀਵਾਰੀ ਅੰਦਰਲਾ ਇਲਾਕਾ), ਜ਼ਿਲ੍ਹਾ ਰੂਪਨਗਰ ਵਿੱਚ ਨਗਰ ਕੌਂਸਲ ਹੱਦ ਅਧੀਨ ਆਉਂਦਾ ਸ੍ਰੀ ਅਨੰਦਪੁਰ ਸਾਹਿਬ, ਅਤੇ ਜ਼ਿਲ੍ਹਾ ਬਠਿੰਡਾ ਅਧੀਨ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਦੀਆਂ ਮਿਊਂਸਪਲ ਹੱਦਾਂ।

ਲਾਗੂ ਹੋਣ ਦਾ ਸਮਾਂ: ਇਹ ਪਾਬੰਦੀ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ। ਸਖ਼ਤ ਕਾਰਵਾਈ ਦੀ ਚਿਤਾਵਨੀ: ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸੂਬੇ ਵਿੱਚ ਲਾਗੂ ਸੰਬੰਧਿਤ ਕਾਨੂੰਨਾਂ ਅਤੇ ਨਿਯਮਾਂ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share this content:

Post Comment