ਅੰਮ੍ਰਿਤਸਰ ਪੁਲਿਸ ਨੇ 4 ਕਿਲੋ ਤੋਂ ਵੱਧ ਹੈਰੋਇਨ ਸਣੇ 10 ਮੁਲਜ਼ਮਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ, 13 ਅਕਤੂਬਰ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ, ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼ ਕਰਕੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਕੋਲੋਂ 6 ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ, 12.90 ਲੱਖ ਰੁਪਏ ਦੀ ਡਰੱਗ ਮਨੀ, 12 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ।ਇਸ ਸਬੰਧੀ ਪੰਜ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
Share this content:



Post Comment