ਅੱਜ ਜੈਪੁਰ ‘ਚ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਬੰਦ
ਰਾਜਸਥਾਨ, 8 ਜੂਨ – ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿਚ ਡਿਜ਼ੀਟਲ ਕਰਫਿਊ ਲਗਾਇਆ ਗਿਾ ਹੈ। ਇਥੇ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸ਼ਹਿਰ ਦੇ ਕਈ ਇਲਾਕਿਆਂ ਵਿਚ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪ੍ਰਤੀਬੰਧ ਬੀਤੀ ਰਾਤ 12 ਵਜੇ ਤੋਂ ਸ਼ੁਰੂ ਹੋ ਕੇ ਅੱਜ ਰਾਤ 12 ਵਜੇ ਤੱਕ ਲਾਗੂ ਰਹੇਗਾ। ਜਾਣਕਾਰੀ ਮੁਤਾਬਕ ਜੈਪੁਰ ਵਿਕਾਸ ਅਥਾਰਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਇਸ ਦੌਰਾਨ 2G, 3G, 4G, 5G ਮੋਬਾਈਲ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਪ੍ਰਸ਼ਾਸਨ ਨੂੰ ਖਦਸ਼ਾ ਹੈ ਕਿ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਨਾਲ ਸ਼ਾਂਤੀ ਭੰਗ ਹੋਣ ਦਾ ਖਤਰਾ ਹੈ।
ਇੰਟਰਨੈੱਟ ਦੇ ਨਾਲ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਜਿਵੇਂ ਫੇਸਬੁੱਕ, ਵ੍ਹਟਸਐਪ ਤੇ ਟਵਿੱਟਰ ‘ਤੇ ਵੀ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਇੰਨਾ ਹੀ ਨਹੀਂ SMS ਤੇ MMS ਸੇਵਾਵਾਂ ਵੀ ਇਸ ਦੌਰਾਨ ਕੰਮ ਨਹੀਂ ਕਰਨਗੀਆਂ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਗਲਤ ਸੂਚਨਾ ਫੈਲਾਉਣ ਜਾਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Share this content:



Post Comment