ਅੱਜ ਪ੍ਰਧਾਨ ਮੰਤਰੀ ਮੋਦੀ ਬਿਹਾਰ ਤੇ ਬੰਗਾਲ ਦੇ ਦੌਰੇ ਤੇ ਜਾਣਗੇ
ਪੱਛਮੀ ਬੰਗਾਲ, 18 ਜੁਲਾਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਬਿਹਾਰ ਤੇ ਪੱਛਮੀ ਬੰਗਾਲ ਦੇ ਦੌਰੇ ’ਤੇ ਜਾਣਗੇ, ਜਿੱਥੇ ਉਨ੍ਹਾਂ ਵੱਲੋਂ ਕ੍ਰਮਵਾਰ 7200 ਕਰੋੜ ਤੇ 5000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਬਿਹਾਰ ਦੇ ਪੂਰਬੀ ਚੰਪਾਰਨ ਜ਼ਿਲ੍ਹੇ ਦੇ ਮੋਤੀਹਾਰੀ ਦਾ ਦੌਰਾ ਕਰਨ ਮੌਕੇ 7,200 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਜ਼ਿਲ੍ਹਾ ਹੈੱਡਕੁਆਰਟਰ ਮੋਤੀਹਾਰੀ ਕਸਬੇ ਦੇ ਗਾਂਧੀ ਮੈਦਾਨ ਵਿੱਚ ਇੱਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।
Share this content:



Post Comment