ਆਪਣੇ ਪਰਿਵਾਰ ਸਣੇ ਜੰਤਰ-ਮੰਤਰ ’ਤੇ CJP ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 9 ਅਕਤੂਬਰ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਣ ਵਾਲੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿੱਚ ਆਪਣੇ ਪਰਿਵਾਰ ਸਮੇਤ ਸ਼ਾਮਲ ਹੋਣਗੇ। ਇਹ ਪ੍ਰਦਰਸ਼ਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਤੇ ਵੋਟ ਚੋਰੀ ਦੇ ਦੋਸ਼ ਲਗਾਏ ਗਏ ਹਨ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘ਮੈਂ ਪੂਰੇ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਜੰਤਰ-ਮੰਤਰ ਪਹੁੰਚਣ। ਇਹ ਕਿਸੇ ਇੱਕ ਵਿਅਕਤੀ ਜਾਂ ਪਾਰਟੀ ਦਾ ਮਾਮਲਾ ਨਹੀਂ ਹੈ, ਸਗੋਂ ਦੇਸ਼ ਦਾ ਮਾਮਲਾ ਹੈ।
Share this content:



Post Comment